ਨਵੇਂ ਆਮ ਆਦਮੀ ਕਲੀਨਿਕ ਬਣਾਉਣ ਦੇ ਕੰਮ ’ਚ ਤੇਜ਼ੀ ਲਿਆਉਣ ਦੀ ਹਦਾਇਤ
ਡਿਪਟੀ ਕਮਿਸ਼ਨਰ ਨੇ ਪੰਚਾਇਤੀ ਰਾਜ ਵਿਭਾਗ ਤੋਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਸ ਦੇ ਸਬੰਧ ਐੱਸਡੀਓ ਪੰਚਾਇਤੀ ਰਾਜ ਨੇ ਦੱਸਿਆ ਕਿ 2 ਆਮ ਆਦਮੀ ਕਲੀਨਿਕਾਂ ਲਈ ਭਲਕੇ ਟੈਂਡਰ ਲਗਾ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤੀ ਰਾਜ ਵਿਭਾਗ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1221735 ਮਰੀਜ਼ ਲਾਹਾ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 107 ਕਿਸਮ ਦੀਆਂ ਮੁਫ਼ਤ ਦਵਾਈਆਂ ਅਤੇ 47 ਪ੍ਰਕਾਰ ਦੇ ਟੈਸਟਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ ਅਤੇ ਅਲਟਰਾਸਾਊਂਡ ਸੂਚੀਬੱਧ ਸੈਂਟਰਾਂ ਤੋਂ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਐਂਟੀ ਰੇਬੀਜ਼ ਵੈਕਸੀਨ ਅਤੇ ਗੈਰ ਸੰਚਰੀ ਬਿਮਾਰੀਆਂ ਦੀ ਸਕਰੀਨਿੰਗ ਦੀ ਸਹੂਲਤ ਵੀ ਹੈ।
ਇਸ ਮੌਕੇ ਡਾ. ਕਮਲਪ੍ਰੀਤ ਕੌਰ ਬਰਾੜ, ਡਾ. ਜਗਜੀਤ ਸਿੰਘ, ਡਾ.ਸਰਬਜੀਤ ਸਿੰਘ, ਡਾ.ਹਰਮਨ ਸਿੰਘ, ਡਾ. ਸਿਮਰਪ੍ਰੀਤ ਸਿੰਘ, ਐੱਸਡੀਓ ਪੰਚਾਇਤੀ ਰਾਜ ਬੁਢਲਾਡਾ ਨੀਲ ਗੋਇਲ, ਐੱਸਡੀਓ ਦੀਪਕ ਗਰਗ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਵੀ ਮੌਜੂਦ ਸਨ।
ਕੈਪਸ਼ਨ: ਨਵੇਂ ਆਮ ਆਦਮੀ ਕਲੀਨਿਕ ਬਣਾਉਣ ਦੇ ਕੰਮ ’ਚ ਤੇਜ਼ੀ ਲਿਆਉਣ ਲਈ ਹਦਾਇਤ ਦਿੰਦੇ ਹੋਏ ਡੀ ਸੀ।
