ਜਸਵੀਰ ਸਿੰਘ ਭੁੱਲਰ
ਦੋਦਾ, 6 ਨਵੰਬਰ
ਪਿੰਡ ਕਾਉਣੀ ਵਿੱਚ ਕਾਰਗਿਲ ਦੇ ਸ਼ਹੀਦ ਇਕਬਾਲ ਸਿੰਘ ਦੇ ਬੱਸ ਅੱਡੇ ਉੱਤੇ ਸਥਾਪਿਤ ਕੀਤੇ ਗਏ ਯਾਦਗਾਰੀ ਬੁੱਤ ਦਾ ਬੀਤੀ ਰਾਤ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਅਪਮਾਨ ਕੀਤਾ ਗਿਆ। ਸ਼ਰਾਰਤੀ ਅਨਸਰਾਂ ਨੇ ਫੌਜੀ ਦੇ ਹੱਥ ਵਿੱਚ ਫੜੀ ਬੰਦੂਕ ਤੋੜ ਦਿੱਤੀ ਹੈ। ਵਾਰਸਾਂ ਦਾ ਕਹਿਣਾ ਹੈ ਕਿ ਇਸ ਘਟਨਾ ਦੀ ਸੀਸੀਵੀ ਫੁਟੇਜ ਵੀ ਹੈ, ਜਿਸ ਵਿਚ 8-10 ਵਿਅਕਤੀ ਨਜ਼ਰ ਆ ਰਹੇ ਹਨ। ਉਨ੍ਹਾਂ ਆਖਿਆ ਕਿ ਫੁਟੇਜ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਭੇਜੀ ਗਈ, ਪਰ ਪੁਲੀਸ ਵੱਲੋਂ ਠੀਕ ਢੰਗ ਨਾਲ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇੱਕ ਵਾਰ ਬੁੱਤ ਨਾਲ ਛੇੜਛਾੜ ਕੀਤੀ ਗਈ ਸੀ।
ਦੂਜੇ ਪਾਸੇ ਜਦੋਂ ਥਾਣਾ ਕੋਟਭਾਈ ਦੇ ਮੁਖੀ ਨਵਪ੍ਰੀਤ ਸਿੰਘ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੀ ਦਰਖਾਸਤ ਮਿਲ ਗਈ ਹੈ ਅਤੇ ਪੁਲੀਸ ਵੱਲੋਂ ਦੋ ਵਿਅਕਤੀਆਂ ਨੂੰ ਪੁੱਛਗਿਛ ਲਈ ਹਿਰਾਸਤ ਵਿਚ ਲਿਆ ਗਿਆ। ਉਨ੍ਹਾਂ ਆਖਿਆ ਕਿ ਜਲਦੀ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।