ਬਾਬਾ ਮੋਨੀ ਕਾਲਜ ਵਿੱਚ ਸੱਭਿਆਚਾਰਕ ਵੰਨਗੀਆਂ ਪੇਸ਼
ਭੁੱਚੋ ਮੰਡੀ ਬਾਬਾ ਮੋਨੀ ਜੀ ਗਰੁੱਪ ਆਫ ਇੰਸਟੀਚਿਊਸ਼ਨਜ਼ ਲਹਿਰਾ ਮੁਹੱਬਤ (ਬਠਿੰਡਾ) ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਪ੍ਰੋ. ਅਮਨਿੰਦਰ ਕੌਰ ਅਤੇ ਪ੍ਰੋ. ਦਿਨੇਸ਼ ਕੁਮਾਰ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ।...
Advertisement
ਭੁੱਚੋ ਮੰਡੀ
ਬਾਬਾ ਮੋਨੀ ਜੀ ਗਰੁੱਪ ਆਫ ਇੰਸਟੀਚਿਊਸ਼ਨਜ਼ ਲਹਿਰਾ ਮੁਹੱਬਤ (ਬਠਿੰਡਾ) ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਪ੍ਰੋ. ਅਮਨਿੰਦਰ ਕੌਰ ਅਤੇ ਪ੍ਰੋ. ਦਿਨੇਸ਼ ਕੁਮਾਰ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਸੁਖਦੀਪ ਕੌਰ (ਪੰਜਾਬੀ) ਨੇ ਵੈੱਲਕਮ ਸਪੀਚ ਦਿੱਤੀ। ਵਿਦਿਆਰਥੀਆਂ ਨੇ ਗੀਤ, ਭੰਗੜਾ, ਸ਼ਾਇਰੋ ਸ਼ਾਇਰੀ, ਗਰੁੱਪ ਤੇ ਸੋਲੋ ਡਾਂਸ, ਕਵਿਸ਼ਰੀ, ਲੰਮੀ ਹੇਕ ਵਾਲੇ ਗੀਤ, ਕਵਿਤਾਵਾਂ, ਸਕਿੱਟ, ਨਾਟਕ ਅਤੇ ਕੋਰਿਓਗ੍ਰਾਫੀ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਮਿਸ ਫੇਅਰਵੈੱਲ ਦਾ ਤਾਜ ਸੀਮਾ, ਤੁਲਸੀ ਅਤੇ ਅੰਜਲੀ ਸ਼ਰਮਾ ਅਤੇ ਮਿਸਟਰ ਫੇਅਰਵੈਲ ਦਾ ਤਾਜ ਇਕਬਾਲ ਸਿੰਘ ਦੇ ਸਿਰ ਸਜਾਇਆ ਗਿਆ। ਜੱਜ ਦੀ ਭੂਮਿਕਾ ਪ੍ਰੋ. ਮਨਪ੍ਰੀਤ ਕੌਰ ਅਤੇ ਮੈਡਮ ਕਿਰਨਵੀਰ ਕੌਰ ਨੇ ਨਿਭਾਈ। ਇਸ ਮੌਕੇ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਸ਼ੀਬਾ ਅਨੀਥਾ ਰਾਣੀ ਅਤੇ ਸਮੂਹ ਸਟਾਫ ਹਾਜ਼ਰ ਸੀ। -ਪੱਤਰ ਪ੍ਰੇਰਕ
Advertisement
Advertisement
×