ਨਿੱਜੀ ਪੱਤਰ ਪ੍ਰੇਰਕ
ਮਲੋਟ, 18 ਸਤੰਬਰ
ਪਿੰਡ ਔਲਖ ਦੀ ਮੌਜੂਦਾ ਸਰਪੰਚ ਚਰਨਜੀਤ ਕੌਰ, ਪੰਚਾਇਤ ਮੈਂਬਰ ਹਰਜਿੰਦਰ ਸਿੰਘ ਸਮੇਤ ਦਰਜਨ ਦੇ ਕਰੀਬ ਹੋਰ ਪਰਿਵਾਰਾਂ ਦੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਮੌਕੇ ਸਰਪੰਚ ਚਰਨਜੀਤ ਕੌਰ ਨੇ ਕਿਹਾ ਕਿ ਉਹ ਅਤੇ ਪਿੰਡ ਦੇ ਹੋਰ ਪਰਿਵਾਰ ਆਮ ਆਦਮੀ ਪਾਰਟੀ ਦੇ ਲੋਕ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਲ ਹੋਏ ਹਨ। ਇਸ ਦੌਰਾਨ ਪਿੰਡ ਰਾਮਨਗਰ ਦੇ ਵਸਨੀਕ ਸੀਨੀਅਰ ਕਾਂਗਰਸੀ ਆਗੂ ਰਹੇ ਭੁਪਿੰਦਰ ਸਿੰਘ ਰਾਮਨਗਰ ਵੀ ਡਾ. ਬਲਜੀਤ ਕੌਰ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਹਨ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪਿੰਡ ਚੜ੍ਹੇਵਾਲ ਦਾ ਸਰਪੰਚ ਗੁਰਵੰਤ ਸਿੰਘ ਪੰਚਾਇਤ ਮੈਂਬਰਾਂ ਸਣੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਨਾਲ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ’ਚ ਰਮੇਸ਼ ਬਜਾਜ, ਪੰਚਾਇਤ ਮੈਂਬਰ ਜੱਸਾ ਸਿੰਘ, ਗੁਰਦੇਵ ਸਿੰਘ, ਗੁਰਲਾਲ ਸਿੰਘ, ਲਖਵਿੰਦਰ ਸਿੰਘ, ਬੌਬੀ ਸਿੰਘ ਆਦਿ ਹਨ। ਇਸ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ।