DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਈਪੀਐੱਸ ਖ਼ੁਦਕੁਸ਼ੀ ਮਾਮਲਾ: ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ; ਅਮਿਤ ਸ਼ਾਹ ਦਾ ਫੂਕਿਆ ਪੁਤਲਾ !

ਆਈਪੀਐੱਸ ਪੂਰਨ ਕੁਮਾਰ ਨੂੰ ਖ਼ੁਦਕਸ਼ੀ ਕਰਨ ਲਈ ਮਜ਼ਬੂਰ ਕਰਨ ਵਾਲਿਆਂ ਖ਼ਿਲਾਫ਼ ਐਸਸੀ/ ਐਸਟੀ ਐਕਟ ਤਹਿਤ ਪਰਚਾ ਦਰਜ ਕਰਨ ਦੀ ਕੀਤੀ ਮੰਗ

  • fb
  • twitter
  • whatsapp
  • whatsapp
featured-img featured-img
ਸ਼ਹੀਦ ਭਗਤ ਸਿੰਘ ਚੌਕ ਭਵਾਨੀਗੜ੍ਹ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਦੇ ਹੋਏ ਪ੍ਰਦਰਸ਼ਨਕਾਰੀ।-ਫੋਟੋ: ਮੱਟਰਾਂ
Advertisement

ਅੱਜ ਇੱਥੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਡ. ਅੰਬੇਡਕਰ ਚੇਤਨਾ ਮੰਚ, ਯੂਥ ਕਲੱਬ, ਬਾਬਾ ਜੀਵਨ ਸਿੰਘ ਪ੍ਰਚਾਰਕ ਕਮੇਟੀ ਅਤੇ ਜ਼ਬਰ ਜ਼ੁਲਮ ਵਿਰੋਧੀ ਫਰੰਟ ਵੱਲੋਂ ਏਡੀਜੀਪੀ ਹਰਿਆਣਾ ਪੂਰਨ ਕੁਮਾਰ ਨੂੰ ਖ਼ੁਦਕਸ਼ੀ ਕਰਨ ਲਈ ਮਜਬੂਰ ਕਰਨ ਅਤੇ ਚੀਫ ਜਸਟਿਸ ਬੀਆਰ ਗਵਈ ਉੱਤੇ ਜੁੱਤਾ ਸੁੱਟਣ ਵਾਲੇ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਚਰਨ ਸਿੰਘ ਚੋਪੜਾ, ਬਲਕਾਰ ਸਿੰਘ ਭਵਾਨੀਗੜ੍ਹ, ਗੁਰਤੇਜ ਸਿੰਘ ਕਾਦਰਾਬਾਦ, ਪੈਨਸ਼ਨਰਜ਼ ਐਸੋਸ਼ੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਸੁਖਦੇਵ ਸਿੰਘ ਭਵਾਨੀਗੜ੍ਹ, ਪ੍ਰੀਤਮ ਸਿੰਘ ਤੂਰ, ਗੁਰਨਾਮ ਸਿੰਘ, ਗੁਰਜੰਟ ਸਿੰਘ, ਧਰਮਪਾਲ ਸਿੰਘ ਅਤੇ ਅਵਤਾਰ ਸਿੰਘ ਤਾਰੀ ਨੇ ਕਿਹਾ ਕਿ ਉਕਤ ਦੋਵੇਂ ਘਟਨਾਵਾਂ ਦਲਿਤ ਭਾਈਚਾਰੇ ਨਾਲ ਸਬੰਧਤ ਉੱਚ ਸੰਵਿਧਾਨਕ ਅਧਿਕਾਰੀਆਂ ਨੂੰ ਨੀਵਾਂ ਦਿਖਾਉਣ ਲਈ ਕੀਤੀਆਂ ਗਈਆਂ ਹਨ।

Advertisement

ਉਨ੍ਹਾਂ ਕਿਹਾ ਕਿ ਇਸੇ ਜਲੀਲਤਾ ਤੋਂ ਪਰੇਸ਼ਾਨ ਹੋ ਕੇ ਏਡੀਜੀਪੀ ਪੂਰਨ ਕੁਮਾਰ ਨੂੰ ਖ਼ੁਦਕਸ਼ੀ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਤੋਂ ਟਾਲਮਟੋਲ ਕਰਨ ਦੇ ਰੋਸ ਵੱਜੋਂ ਅੱਜ ਪੁਤਲਾ ਫੂਕਿਆ ਗਿਆ ਹੈ।

Advertisement

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਪੂਰੇ ਦੇਸ਼ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Advertisement
×