ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਬਰਿਸਤਾਨਾਂ ਦਾ ਮੁੱਦਾ ਘੱਟ ਗਿਣਤੀ ਕਮਿਸ਼ਨ ਕੋਲ ਚੁੱਕਿਆ

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਮੁਕਤਸਰ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਘੱਟ ਗਿਣਤੀ ਭਾਈਚਾਰੇ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤਾ ਗਿਆ। ਇਸ ਮੌਕੇ ਇਸਾਈ ਭਾਈਚਾਰੇ ਵੱਲੋਂ ਮ੍ਰਿਤਕ ਸਰੀਰਾਂ ਨੂੰ...
ਘੱਟ ਗਿਣਤੀ ਭਾਈਚਾਰੇ ਨਾਲ ਬੈਠਕ ਕਰਚੇ ਹੋਏ ਕਮਿਸ਼ਨ ਦੇ ਚੇਅਰਮੈਨ।
Advertisement

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਮੁਕਤਸਰ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਘੱਟ ਗਿਣਤੀ ਭਾਈਚਾਰੇ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤਾ ਗਿਆ। ਇਸ ਮੌਕੇ ਇਸਾਈ ਭਾਈਚਾਰੇ ਵੱਲੋਂ ਮ੍ਰਿਤਕ ਸਰੀਰਾਂ ਨੂੰ ਦਫਨਾਉਣ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਕਮਿਸ਼ਨ ਨੂੰ ਬੇਨਤੀ ਕੀਤੀ। ਮਸੀਹੀ ਭਾਈਚਾਰੇ ਨੇ ਦੱਸਿਆ ਕਿ ਕਬਰਿਸਤਾਨਾਂ ’ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਅਤੇ ਕਈ ਸ਼ਹਿਰਾਂ ਤੇ ਪਿੰਡਾਂ ਵਿੱਚ ਕਬਰਿਸਤਾਨ ਮੌਜੂਦ ਹੀ ਨਹੀਂ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਬਰਿਸਤਾਨਾਂ ਲਈ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇ। ਚੇਅਰਮੈਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੂੰ ਕਬਰਿਸਤਾਨਾਂ ਅਤੇ ਹੋਰ ਮਸਲਿਆਂ ਦਾ ਜਲਦ ਹੱਲ ਕਰਨ ਲਈ ਹੁਕਮ ਦਿੱਤਾ। ਇਸ ’ਤੇ ਏਡੀਸੀ ਗੁਰਪ੍ਰੀਤ ਸਿੰਘ ਥਿੰਦ ਨੇ ਭਰੋਸਾ ਦਿੱਤਾ ਕਿ ਉਹ ਜਲਦ ਹੀ ਇਨ੍ਹਾਂ ਮਸਲਿਆਂ ਦਾ ਹੱਲ ਕਰ ਦੇਣਗੇ। ਇਸ ਮੌਕੇ ਏਡੀਸੀ ਡੀ ਸੁਰਿੰਦਰ ਸਿੰਘ ਢਿੱਲੋ, ਐੱਸਡੀਐੱਮ ਬਲਜੀਤ ਕੌਰ ਜੁਗਰਾਜ ਸਿੰਘ, ਜ਼ਿਲਾ ਭਲਾਈ ਅਫਸਰ ਜਗਮੋਹਨ ਸਿੰਘ ਮਾਨ ਮੌਜੂਦ ਸਨ।

Advertisement
Advertisement
Show comments