DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਦਾ ਅਕਾਲੀ ਦਲ ਨਾਲ ਸਮਝੌਤਾ ਹੋਣਾ ਮੁਸ਼ਕਲ: ਨਕੱਈ

ਪਾਰਟੀ ਦੇ ਸੀਨੀਅਰ ਆਗੂ ਨੇ ਸਮਝੌਤੇ ਸਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਨਕਾਰਿਆ
  • fb
  • twitter
  • whatsapp
  • whatsapp
featured-img featured-img
ਜਗਦੀਪ ਸਿੰਘ ਨਕੱਈ।
Advertisement

ਪੱਤਰ ਪ੍ਰੇਰਕ

ਮਾਨਸਾ, 15 ਜੂਨ

Advertisement

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸਮਝੌਤਾ ਹੋਣ ਸਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਮੁੱਢੋਂ ਰੱਦ ਕਰਦਿਆਂ ਭਾਜਪਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਵੀ ਪੰਜਾਬ ਭਾਜਪਾ ਵੱਲੋਂ ਬਿਲਕੁਲ ਉਵੇਂ ਹੀ ਲੜਿਆ ਜਾਵੇਗਾ, ਜਿਸ ਇਸ ਤੋਂ ਪਹਿਲਾਂ ਰਾਜ ਵਿੱਚ 2022 ਦੀਆਂ ਵਿਧਾਨ ਸਭਾ ਅਤੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੜਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਭਾਜਪਾ ਪੱਕੇ ਪੈਰੀਂ ਹੈ ਅਤੇ ਇਸ ਨੂੰ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤੇ ਦੀ ਲੋੜ ਨਹੀਂ ਹੈ, ਜਦੋਂਕਿ ਸੂਬੇ ਵਿੱਚ ਅੱਜ-ਕੱਲ੍ਹ ਲੋਕਾਂ ਦਾ ਜਿਵੇਂ ਅਕਾਲੀ ਦਲ ਸਮੇਤ ਕਾਂਗਰਸ ਤੋਂ ਮੋਹ ਭੰਗ ਹੋਇਆ ਸੀ, ਉਸੇ ਤਰ੍ਹਾਂ ਹੁਣ ਇਥੋਂ ਦੇ ਲੋਕ ਆਮ ਆਦਮੀ ਪਾਰਟੀ ਤੋਂ ਵੀ ਦੂਰ ਹੁੰਦੇ ਜਾ ਰਹੇ ਹਨ।

ਸ੍ਰੀ ਨਕੱਈ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚ ਗਰਾਫ਼ ਵੱਧਣ ਲੱਗਿਆ ਹੈ, ਜਿਸ ਤੋਂ ਅਕਾਲੀ ਦਲ ਵਰਗੀਆਂ ਪਾਰਟੀਆਂ ਨੂੰ ਘਬਰਾਹਟ ਖੜ੍ਹੀ ਹੋਣ ਲੱਗੀ ਹੈ ਅਤੇ ਉਹ ਆਪ ਮੁਹਾਰੇ ਇਸ ਸਮਝੌਤੇ ਦੀਆਂ ਗੱਲੀ-ਬਾਤੀ ਪੇਸ਼ਕਸ਼ਾਂ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਹਾਈਕਮਾਨ ਵੱਲੋਂ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਸਮੇਤ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਅਜਿਹੇ ਕਿਸੇ ਸਮਝੌਤੇ ਬਾਰੇ ਕੋਈ ਗੱਲਬਾਤ ਜਾਂ ਸੰਕੇਤ ਨਹੀਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬੀਤੀ ਕੱਲ੍ਹ ਤੋਂ ਸਮਝੌਤੇ ਸਬੰਧੀ ਚੱਲੀ ਹੋਈ ਗੱਲਬਾਤ ਨਿਰੀਆਂ ਅਫ਼ਵਾਹਾਂ ਤੋਂ ਸਿਵਾਏ ਕੁੱਝ ਨਹੀਂ ਹੈ। ਉਨ੍ਹਾਂ ਕਿਹਾ ਲੁਧਿਆਣਾ ਜ਼ਿਮਨੀ ਚੋਣ ਵਿੱਚ ਵੀ ਭਾਜਪਾ ਦਾ ਪ੍ਰਦਰਸ਼ਨ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵਧੀਆ ਹੋਵੇਗਾ ਅਤੇ ਪਾਰਟੀ ਵੱਲੋਂ ਚੋਣ ਜਿੱਤਣ ਵਾਲੇ ਪਾਸੇ ਮੁਹਿੰਮ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਗੁਰੂਘਰਾਂ ਸਮੇਤ 1984 ਦੇ ਦੰਗਾਕਾਰੀਆਂ ਨੂੰ ਸਜ਼ਾਵਾਂ ਦੇਣੀਆਂ ਅਤੇ ਪੰਜਾਬ ਦੇ ਵਿਕਾਸ ਲਈ ਏਮਸ ਵਰਗੇ ਵੱਡੇ ਹਸਪਤਾਲ ਅਤੇ ਸ਼ਹਿਰਾਂ ਦੀ ਤਰੱਕੀ ਲਈ ਭਾਜਪਾ ਨੇ ਸਾਰੀਆਂ ਪਾਰਟੀਆਂ ਨਾਲ ਵਧੀਆ ਕਾਰਗੁਜ਼ਾਰੀ ਵਿਖਾਈ ਹੈ।

‘ਆਪ’ ਉਮੀਦਵਾਰ ਨੂੰ ਲੋਕ ਹਰਾਉਣ: ਲਿਬਰੇਸ਼ਨ

ਸੀਪੀਆਈ (ਐੱਮਐੱਲ) ਲਿਬਰੇਸ਼ਨ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਉਥੋਂ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਹਰਾਉਣ ਦਾ ਸੱਦਾ ਦਿੱਤਾ ਹੈ।

ਲਿਬਰੇਸ਼ਨ ਦੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਸਾਢੇ ਤਿੰਨ ਸਾਲ ਦਾ ਰਾਜ ਹਰ ਪੱਧਰ ’ਤੇ ਅਸਫ਼ਲ ਸਾਬਿਤ ਹੋਇਆ ਹੈ ਅਤੇ ਸਮੁਚੇ ਰਾਜ ਵਿਚ ਅਰਾਜਕਤਾ ਦਾ ਬੋਲਬਾਲਾ ਹੈ। ਲਿਬਰੇਸ਼ਨ ਆਗੂ ਦਾ ਕਹਿਣਾ ਹੈ ਕਿ ਮੌਜੂਦਾ ਦੌਰ ਵਿਚ ਪੰਜਾਬ ਸਰਕਾਰ ਉਪਰ ਕੇਜਰੀਵਾਲ ਜੁੰਡਲੀ ਦਾ ਪੂਰਨ ਕਬਜ਼ਾ ਹੋ ਚੁੱਕਾ ਹੈ ਅਤੇ ਭਗਵੰਤ ਮਾਨ ਸਮੇਤ ਪੰਜਾਬ ਦੇ ਮੰਤਰੀਆਂ, ਵਿਧਾਇਕ ਕੋਲ ਕੋਈ ਸਿਆਸੀ ਸ਼ਕਤੀ ਨਹੀਂ ਬਚੀ ਹੈ।  

Advertisement
×