ਪੱਤਰ ਪ੍ਰੇਰਕ
ਭਾਈਰੂਪਾ, 18 ਅਗਸਤ
ਪੰਜਾਬ ਸੂਬਾ ਅੱਜ ਹਰ ਪੱਖੋਂ ਪੱਛੜ ਚੁੱਕਿਆ ਹੈ ਤੇ ਪੰਜਾਬੀਆਂ ਨੂੰ ਹਰ ਖੇਤਰ ਵਿੱਚ ਨਿਰਾਸ਼ਾ ਮਿਲ ਰਹੀ ਹੈ, ਜਿਸ ਕਰਕੇ ਅੱਜ ਹਰ ਪੰਜਾਬੀ ਦੇਸ਼ ਛੱਡਣ ਲਈ ਮਜਬੂਰ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਭਾਈਰੂਪਾ ਵਿੱਚ ਇੱਕ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਜ਼ਰੂਰੀ ਹੈ ਕਿ ਇੱਕ ਵਾਰ ‘ਆਪ’ ਨੂੰ ਪੰਜਾਬ ’ਚ ਸਰਕਾਰ ਬਣਾਉਣ ਦਾ ਮੌਕਾ ਦੇਣਾ ਚਾਹੀਦਾ ਹੈ। ਸ੍ਰੀ ਭੱਲਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸੂਬੇ ਅੰਦਰ ਮਾਫੀਆ ਰਾਜ ਕਾੲਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਕਰਕੇ ਵੱਡੇ ਸਨਅਤਕਾਰ ਤੇ ਵਪਾਰੀ ਸੂਬੇ ਅੰਦਰ ਆਪਣੇ ਕਾਰੋਬਾਰਾਂ ਨੂੰ ਅਸਰੁੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਸ ਵਾਰ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ਨੂੰ ਜਿਤਾਉਣ ਤਾਂ ਜੋ ਉਕਤ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।