ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ
ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਮੁਕਤਸਰ ਦੇ ਦੂਜੀ ਵਾਰ ਨਿਯੁਕਤ ਕੀਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਮ ਨੇ ਇਥੇ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋਣ ਉਪਰੰਤ ਵਰਕਰਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪਾਰਟੀ ਦੀ ਪੰਜਾਬ ਵਿੱਚ ਦਿਨੋ-ਦਿਨ ਮਜ਼ਬੂਤ ਹੁੰਦੀ ਜਾ ਰਹੀ ਸਥਿਤੀ ਨੂੰ ਹੋਰ ਤਾਕਤ ਦੇਣ ਲਈ ਕਰੜੀ ਮਿਹਨਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕਾਰਜਕਾਰਨੀ ਵਿੱਚ ਤਬਦੀਲੀ ਕਰ ਕੇ ਨਵੀਂ ਰੂਹ ਫੂਕੀ ਹੈ ਜਿਸ ਨਾਲ ਹਰ ਵਰਕਰ ਨੂੰ ਬਣਦਾ ਮਾਣ ਮਿਲੇਗਾ। ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ, ਦੀਪ ਕੰਬੋਜ਼, ਸੁਖਜਿੰਦਰ ਸਿੰਘ ਕਾਉਣੀ ਤੇ ਹੋਰ ਮੌਜੂਦ ਸਨ।