ਪੱਤਰ ਪ੍ਰੇਰਕ
ਮਾਨਸਾ, 22 ਅਕਤੂਬਰ
ਇਥੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਨਵਜੋਤ ਕੌਰ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਿਲਪਾ ਵਰਮਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸੰਭਵ ਹੱਲ ਕਰਨ। ਉਨ੍ਹਾਂ ਜੇਲ੍ਹ ਵਿਚ ਸਾਫ਼-ਸਫਾਈ ਦਾ ਵੀ ਖਾਸ ਧਿਆਨ ਰੱਖਣ ਦੇ ਆਦੇਸ਼ ਦਿੱਤੇ।