DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jaipur-Katra Expressway protest: ਕਿਸਾਨਾਂ ਦਾ ਸੰਘਰਸ਼ ਜਾਰੀ

ਪਿਛਲੇ 12 ਦਿਨਾਂ ਤੋਂ ਪ੍ਰਾਜੈਕਟ ’ਤੇ ਕੰਮ ਠੱਪ; ਧਰਨੇ ਵਾਲੀ ਥਾਂ ’ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਪਿੰਡ ਗਹਿਲ ਨੇੜੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਭਾਰਤ ਮਾਲਾ ਪ੍ਰਾਜੈਕਟ ਹੇਠ ਬਣ ਰਹੇ ਜੈਪੁਰ-ਕਟੜਾ ਐਕਸਪ੍ਰੈੱਸਵੇਅ ਖ਼ਿਲਾਫ਼ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਦਾ ਸੰਘਰਸ਼ ਬਾਰ੍ਹਵੇਂ ਦਿਨ ਵੀ ਲਗਾਤਾਰ ਜਾਰੀ ਹੈ। ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ, ਗਾਗੇਵਾਲ, ਸੱਦੋਵਾਲ, ਮੂੰਮ ਸਮੇਤ ਕਰੀਬ ਦਰਜਨ ਪਿੰਡਾਂ ਦੇ ਕਿਸਾਨ ਧਰਨਿਆਂ ’ਤੇ ਡਟੇ ਰਹੇ, ਜਿਸ ਕਾਰਨ ਐਕਸਪ੍ਰੈੱਸਵੇਅ ਦਾ ਨਿਰਮਾਣ ਪੂਰੀ ਤਰ੍ਹਾਂ ਠੱਪ ਹੈ। ਇਸ ਮੌਕੇ ਸੰਘਰਸ਼ ਰੋਡ ਕਮੇਟੀ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਇਸ ਅੰਦੋਲਨ ਦੌਰਾਨ ਧਰਨੇ ਵਾਲੀ ਥਾਂ ’ਤੇ ਨਾਅਰੇਬਾਜ਼ੀ ਅਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਿਹਾ।

ਕਿਸਾਨ ਆਗੂਆਂ ਕੁਲਵੰਤ ਸਿੰਘ ਗਹਿਲ, ਜਗਸੀਰ ਸਿੰਘ ਗਾਗੇਵਾਲ, ਚਰਨ ਸਿੰਘ ਮੂੰਮ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਵਰਿੰਦਰ ਸਿੰਘ ਅਤੇ ਹੋਰਾਂ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਨਾਲ ਮੁਆਵਜ਼ੇ ਵਿੱਚ ਵੱਡੀ ਬੇਇਨਸਾਫ਼ੀ ਹੋ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਜ਼ਮੀਨ ਦਾ ਮੁਆਵਜ਼ਾ 82 ਲੱਖ ਰੁਪਏ ਪ੍ਰਤੀ ਏਕੜ ਦੇ ਅਨੁਪਾਤ ਨਾਲ ਦਿੱਤਾ ਗਿਆ ਹੈ ਜਦਕਿ ਬਰਨਾਲਾ ਦੇ ਕਿਸਾਨਾਂ ਲਈ ਕੇਵਲ 58 ਲੱਖ ਰੁਪਏ ਪ੍ਰਤੀ ਏਕੜ ਨਿਰਧਾਰਤ ਕੀਤਾ ਗਿਆ ਹੈ ਜੋ ਸਵੀਕਾਰਯੋਗ ਨਹੀਂ। ਐਕਸਪ੍ਰੈੱਸਵੇਅ ਦੇ ਨਿਰਮਾਣ ਨਾਲ ਖੇਤਾਂ ਦੇ ਟੁਕੜੇ ਹੋਣ, ਸਿੰਜਾਈ ਪ੍ਰਭਾਵਿਤ ਹੋਣ ਅਤੇ ਖੇਤੀ ਦੀ ਲਾਗਤ ਵਧਣ ਦਾ ਸੰਕਟ ਬਣਿਆ ਹੈ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਉਹ ਸਿਰਫ਼ ਜ਼ਬਾਨੀ ਭਰੋਸਿਆਂ ’ਤੇ ਸੰਤੁਸ਼ਟ ਨਹੀਂ ਹੋਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਮੁਆਵਜ਼ੇ ਦਾ ਲਿਖਤੀ ਫੈਸਲਾ ਨਹੀਂ ਲੈਂਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਐਕਸਪ੍ਰੈੱਸਵੇਅ ਦਾ ਨਿਰਮਾਣ ਮੁੜ ਸ਼ੁਰੂ ਨਹੀਂ ਹੋਵੇਗਾ। ਧਰਨੇ ਵਾਲੀ ਥਾਂ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਹੱਲ ਕੱਢਣ ਦਾ ਭਰੋਸਾ ਦਿੱਤਾ।

Advertisement

ਜ਼ਮੀਨ ਦਾ ਢੁਕਵਾਂ ਮੁੱਲ ਨਾ ਮਿਲਣ ਖ਼ਿਲਾਫ਼ ਧਰਨਾ ਜਾਰੀ

ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਭਾਰਤ ਮਾਲਾ ਪ੍ਰਾਜੈਕਟ ਅਧੀਨ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਆਈ ਹੈ, ਉਨ੍ਹਾਂ ਨੂੰ ਪੂਰਾ ਮੁੱਲ ਨਾ ਮਿਲਣ ਦੇ ਰੋਸ ਵਜੋਂ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਜੱਗਾ ਸਿੰਘ ਦੀ ਅਗਵਾਈ ਹੇਠ ਕਸਬਾ ਸ਼ਹਿਣਾ ਵਿੱਚ ਚੱਲ ਰਿਹਾ ਧਰਨਾ ਅੱਜ 14ਵੇਂ ਦਿਨ ਵੀ ਜਾਰੀ ਰਿਹਾ। ਇਹ ਧਰਨਾ ਸ਼ਹਿਣਾ ਤੋਂ ਇਲਾਵਾ ਪਿੰਡ ਸੰਧੂ ਕਲਾਂ, ਵਿਧਾਤੇ, ਰਾਮਗੜ੍ਹ, ਗਹਿਲ, ਮੂੰਮ ਅਤੇ ਗਾਗੇਵਾਲ ਵਿੱਚ ਚੱਲ ਰਿਹਾ ਹੈ। ਹਰ ਧਰਨੇ ਵਿੱਚ ਦੋ-ਦੋ, ਤਿੰਨ-ਤਿੰਨ ਪਿੰਡਾਂ ਦੇ ਪੀੜਤ ਕਿਸਾਨ ਸ਼ਾਮਲ ਹੋ ਰਹੇ ਹਨ। ਧਰਨੇ ਨੂੰ ਕਿਸਾਨ ਜਥੇਬੰਦੀਆਂ ਦੀ ਵੀ ਹਮਾਇਤ ਹਾਸਲ ਹੈ। ਐਕਸ਼ਨ ਕਮੇਟੀ ਦੇ ਪ੍ਰਧਾਨ ਜੱਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਅਤੇ ਵਿਭਾਗ ਦੇ ਡੀ ਆਰ ਨਾਲ ਵੀ ਮੀਟਿੰਗ ਹੋਈ ਹੈ ਅਤੇ ਸਿਰਫ਼ ਭਰੋਸਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਲੁਧਿਆਣੇ ਵਾਲਾ ਜ਼ਮੀਨਾਂ ਦਾ ਰੇਟ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਰਨਾਲੇ ਦੇ 12 ਪਿੰਡਾਂ ਵਿੱਚ ਸਿਰਫ 55 ਤੋਂ 58 ਲੱਖ ਰੁਪਏ ਕੀਮਤ ਦਿੱਤੀ ਜਾ ਰਹੀ ਹੈ ਜਦਕਿ ਲੁਧਿਆਣਾ ਵਿੱਚ ਰੇਟ 80 ਲੱਖ ਰੁਪਏ ਦੇ ਕਰੀਬ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਕਾਲਾ ਸਿੰਘ, ਤੇਜਾ ਸਿੰਘ, ਸੂਬਾ ਸਿੰਘ, ਗੁਰਮੇਲ ਸਿੰਘ, ਗੁਰਮੀਤ ਸਿੰਘ, ਬੂਟਾ ਸਿੰਘ, ਕੇਵਲ ਸਿੰਘ, ਬਲਵੀਰ ਸਿੰਘ ਤੇ ਗੁਰਚਰਨ ਸਿੰਘ ਹਾਜ਼ਰ ਸਨ। ਲੰਘੀ ਰਾਤ ਆਏ ਮੀਂਹ ਤੇ ਝੱਖੜ ਵਿੱਚ ਵੀ ਕਿਸਾਨ ਲਗਾਤਾਰ ਧਰਨੇ ’ਤੇ ਬੈਠੇ ਰਹੇ।

Advertisement
Advertisement
×