ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੈਤੋ ਦੇ ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੱਤਰ ਪ੍ਰੇਰਕ ਜੈਤੋ, 30 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਲਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਦਾ ਸਿਲਸਿਲਾ ਜ਼ਿਲ੍ਹੇ ਵਿੱਚ ਲਗਾਤਾਰ ਜਾਰੀ ਹੈ।...
ਵਿਧਾਇਕ ਅਮੋਲਕ ਸਿੰਘ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।
Advertisement

ਪੱਤਰ ਪ੍ਰੇਰਕ

ਜੈਤੋ, 30 ਅਗਸਤ

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਲਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਦਾ ਸਿਲਸਿਲਾ ਜ਼ਿਲ੍ਹੇ ਵਿੱਚ ਲਗਾਤਾਰ ਜਾਰੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਅੱਜ ਉਪ ਮੰਡਲ ਜੈਤੋ ਦੇ ਪਿੰਡ ਮੱਤਾ ਵਿੱਚ ਸੁਵਿਧਾ ਕੈਂਪ ਲਾਇਆ ਗਿਆ। ਇਸ ਮੌਕੇ ਹਾਜ਼ਰ ਰਹੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਮੱਤਾ, ਰੋਮਾਣਾ ਅਲਬੇਲ ਸਿੰਘ, ਅਜਿੱਤ ਗਿੱਲ, ਗੁਰੂ ਕੀ ਢਾਬ ਅਤੇ ਢੈਪਈ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਵਿਧਾਇਕ ਨੇ ਕਿਹਾ ਕਿ ‘ਆਪ’ ਸਰਕਾਰ, ਲੋਕਾਂ ਦੀ ਆਪਣੀ ਚੁਣੀ ਹੋਈ ਸਰਕਾਰ ਹੈ ਅਤੇ ਇਸ ਸਰਕਾਰ ਦੇ ਹੁੰਦਿਆਂ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Advertisement