ਜਲੰਧਰ ਤੇ ਫ਼ਾਜ਼ਿਲਕਾ ਤਿੰਨ ਫ਼ੌਜੀਆਂ ਸਣੇ 23 ਨੂੰ ਕਰੋਨਾ

ਜਲੰਧਰ ਵਿੱਚ 18 ਤੇ ਫ਼ਾਜ਼ਿਲਕਾ ਵਿੱਚ 5 ਨਵੇਂ ਕੇਸ

ਜਲੰਧਰ ਤੇ ਫ਼ਾਜ਼ਿਲਕਾ ਤਿੰਨ ਫ਼ੌਜੀਆਂ ਸਣੇ 23 ਨੂੰ ਕਰੋਨਾ

ਪਾਲ ਸਿੰਘ ਨੌਲੀ
ਜਲੰਧਰ, 2 ਜੁਲਾਈ

ਅੱਜ ਜਲੰਧਰ ਵਿੱਚ ਕਰੋਨਾ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ,ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ। ਅੱਜ 200 ਜਣਿਆਂ ਦੀਆਂ ਨੈਗੇਟਿਵ ਵੀ ਆਈਆਂ ਹਨ। ਜਲੰਧਰ ’ਚ ਹੁਣ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 751 ਤੱਕ ਪੁੱਜ ਗਈ। ਅੱਜ ਜਿਹੜੇ ਮਰੀਜ਼ ਪਾਜ਼ੇਟਿਵ ਆਏ ਹਨ ਉਨ੍ਹਾਂ ਵਿੱਚ ਫੌਜ ਦੇ ਦੋ ਜਵਾਨ ਹਨ। ਦੋਵੇਂ ਜਵਾਨ ਜਲੰਧਰ ਛਾਉਣੀ ਦੇ ਮਿਲਟਰੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਨ੍ਹਾਂ ’ਚੋਂ ਇੱਕ ਤਾਮਿਲ ਨਾਡੂ ਤੇ ਦੂਜਾ ਉੱਤਰ ਪ੍ਰਦੇਸ਼ ਦਾ ਹੈ।

ਫਾਜ਼ਿਲਕਾ (ਪਰਮਜੀਤ ਸਿੰਘ): ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਇਕ ਫੌਜੀ ਸਣੇ 5 ਹੋਰ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ 28 ਹੋ ਗਈ ਹੈ। ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ 5 ਕੇਸਾਂ 'ਚ 2 ਮੁਟਿਆਰਾਂ ਸ਼ਾਮਲ ਹਨ। ਇਨ੍ਹਾਂ ਦੀ ਉਮਰ18 ਸਾਲ ਹੈ ਅਤੇ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਆਈਆਂ ਹਨ। ਤਿੰਨ ਪੁਰਸ਼ਾਂ ਦੀ ਉਮਰ 32, 50 ਅਤੇ 38 ਸਾਲ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਸ਼ਹਿਰ

View All