ਪੱਤਰ ਪ੍ਰੇਰਕ
ਜ਼ੀਰਾ, 27 ਜਨਵਰੀ
ਹਲਕੇ ਦੇ ਵਿਕਾਸ ਲਈ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੂੰ ਜਿਤਾਉਣਾ ਬੇਹੱਦ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਸੀਹ ਭਾਈਚਾਰੇ ਦੇ ਆਗੂ ਬਲਵੀਰ ਲਹਿਰਾ ਨੇ ਸੰਜੇ ਗਾਂਧੀ ਨਗਰ ਮੱਖੂ ਵਿੱਚ ਅੱਜ ਮਸੀਹ ਭਾਈਚਾਰੇ ਵੱਲੋਂ ਜਨਮੇਜਾ ਸਿੰਘ ਸੇਖੋਂ ਦੀ ਹਮਾਇਤ ਲਈ ਕੀਤੇ ਇੱਕ ਵਿਸ਼ਾਲ ਇਕੱਠ ਵਿੱਚ ਕੀਤਾ। ਇਸ ਮੌਕੇ ਜਨਮੇਜਾ ਸਿੰਘ ਸੇਖੋਂ ਨੇ ਅਪੀਲ ਕੀਤੀ ਕਿ ਇੱਕ ਵਾਰ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਬੂਹ, ਸਤਪਾਲ ਸਿੰਘ ਤਲਵੰਡੀ, ਕੁਲਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ।