ਪੱਤਰ ਪ੍ਰੇਰਕ
ਜ਼ੀਰਾ, 26 ਜੂਨ
ਜੁਆਇੰਟ ਸਕੱਤਰ ਕਿਸਾਨ ਵਿੰਗ ਪੰਜਾਬ ਜਸਪਾਲ ਸਿੰਘ ਵਿਰਕ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆਂ ਸੇਵਾਵਾਂ ਬਲਦੇ ਪਾਰਟੀ ਹਾਈ ਕਮਾਨ ਵੱਲੋਂ ਹਲਕਾ ਜ਼ੀਰਾ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਦੇ ਸਥਾਨਕ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਜਸਪਾਲ ਸਿੰਘ ਵਿਰਕ ਨੇ ਨਵੀਂ ਜ਼ਿੰਮੇਵਾਰੀ ਲਈ ਹਾਈ ਕਮਾਨ ਅਤੇ ਵਿਧਾਇਕ ਨਰੇਸ਼ ਕਟਾਰੀਆ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ’ਤੇ ਖਰੇ ਉਤਰਨਗੇ ਤੇ ਪੂਰੀ ਤਨਦੇਹੀ ਨਾਲ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ। ਸ੍ਰੀ ਵਿਰਕ ਦੀ ਇਸ ਨਿਯੁਕਤੀ ’ਤੇ ਵਿਧਾਇਕ ਨਰੇਸ਼ ਕਟਾਰੀਆ, ਯੂਥ ਆਗੂ ਸ਼ੰਕਰ ਕਟਾਰੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚੰਦ ਸਿੰਘ ਗਿੱਲ, ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ, ਕੋਆਪਰੇਟਿਵ ਸੁਸਾਇਟੀ ਜ਼ੀਰਾ ਦੇ ਚੇਅਰਮੈਨ ਬਲਜਿੰਦਰ ਸਿੰਘ ਗਿੱਲ,ਧਰਮਪਾਲ ਚੁੱਘ,ਟਰੱਕ ਯੂਨੀਅਨ ਜ਼ੀਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਜਗਤਾਰ ਸਿੰਘ ਸ਼ਾਹਵਾਲਾ ਤੇ ਆਪ ਵਰਕਰਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।