ਜਸਪਨ ਸਿੰਘ ਨੇ ਕਿੱਕ ਬਾਕਸਿੰਗ ’ਚ ਮੱਲਾਂ ਮਾਰੀਆਂ
ਸੰਤ ਪ੍ਰਦੀਪ ਸਿੰਘ ਨਾਨਕਸਰ ਪਟਿਆਲਾ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਦੇ ਵਿਦਿਆਰਥੀ ਜਸਪਨ ਸਿੰਘ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਮੱਲਾਂ ਮਾਰੀਆਂ ਹਨ। ਪ੍ਰਿੰਸੀਪਲ ਸੁਮਨ ਸ਼ਰਮਾ ਤੇ ਡਾਇਰੈਕਟਰ ਸਰਬਪਾਲ ਸ਼ਰਮਾ ਨੇ ਦੱਸਿਆ ਕਿ...
Advertisement
ਸੰਤ ਪ੍ਰਦੀਪ ਸਿੰਘ ਨਾਨਕਸਰ ਪਟਿਆਲਾ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਦੇ ਵਿਦਿਆਰਥੀ ਜਸਪਨ ਸਿੰਘ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਮੱਲਾਂ ਮਾਰੀਆਂ ਹਨ। ਪ੍ਰਿੰਸੀਪਲ ਸੁਮਨ ਸ਼ਰਮਾ ਤੇ ਡਾਇਰੈਕਟਰ ਸਰਬਪਾਲ ਸ਼ਰਮਾ ਨੇ ਦੱਸਿਆ ਕਿ ਜਸਪਨ ਸਿੰਘ ਪਹਿਲਾਂ ਬਲਾਕ ਭਗਤਾ ਭਾਈ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ ਬਠਿੰਡਾ ਕਿੱਕ ਬਾਕਸਿੰਗ ’ਚ ਪਹੁੰਚਿਆ। ਇਸ ਉਪਰੰਤ ਉਹ ਪੰਜਾਬ ਵੱਲੋਂ ਖੇਡਿਆ ਅਤੇ ਤੀਜੇ ਸਥਾਨ ’ਤੇ ਰਿਹਾ। ਪ੍ਰਿੰਸੀਪਲ ਸੁਮਨ ਸ਼ਰਮਾ ਨੇ ਜਸਪਨ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਨਰਲ ਸਕੱਤਰ ਜਗਸੀਰ ਸਿੰਘ ਸਿੱਧੂ, ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਡਾਇਰੈਕਟਰ ਮਾਰਕੀਟਿੰਗ ਕਸ਼ਮੀਰ ਸਿੰਘ, ਡੀ ਪੀ ਲਵਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਹਾਜ਼ਰ ਸਨ।
Advertisement
Advertisement
×

