ਜਸਪ੍ਰੀਤ ਸਿੰਘ ਵਿਧਾਨ ਸਭਾ ’ਚ ਕਰੇਗਾ ਮਾਨਸਾ ਦੀ ਨੁਮਾਇੰਦਗੀ
ਜਸਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਵਿੱਚ ਰਾਜਨੀਤਕ ਜਾਗਰੂਕਤਾ ਪੈਦਾ ਕਰਨ ਲਈ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਮੌਕੇ ’ਤੇ ਇੱਕ ਦਿਨ ਲਈ ਵਿਧਾਨ ਸਭਾ ਦਾ ਸੈਸ਼ਨ ਵਿਦਿਆਰਥੀਆਂ ਦੁਆਰਾ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਸੈਸ਼ਨ ਵਿੱਚ ਵਿਧਾਨ ਸਭਾ ਸਪੀਕਰ, ਮੁੱਖ ਮੰਤਰੀ ਅਤੇ ਵਿਧਾਇਕਾਂ ਦਾ ਰੋਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਕਰਨਗੇ। ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਕੁਝ ਸਿੱਖਣ ਦਾ ਮੌਕਾ ਵੀ ਮਿਲੇਗਾ।
ਇੱਕ ਦਿਨ ਦੇ ਸੈਸ਼ਨ ਦੌਰਾਨ ਜਸਪ੍ਰੀਤ ਸਿੰਘ ਧਿਆਨ ਦਿਵਾਊ ਮਤੇ ਰਾਹੀਂ ਮਾਨਸਾ ਸ਼ਹਿਰ ਦੀ ਸੀਵਰੇਜ ਸਮੱਸਿਆ ਅਤੇ ਇਸ ਕਾਰਨ ਫੈਲ ਰਹੀਆਂ ਬਿਮਾਰੀਆਂ ਦਾ ਮਸਲਾ ਵਿਧਾਨ ਸਭਾ ਵਿੱਚ ਚੁੱਕੇਗਾ ਅਤੇ ਬਹਿਸ ਵਿੱਚ ਭਾਗ ਲਵੇਗਾ।
ਇਸੇ ਦੌਰਾਨ ਮਾਨਸਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੀਲਮ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਅਤੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਨੇ ਵਿਦਿਆਰਥੀਆਂ ਲਈ ਦਿੱਤੇ ਵਿਸ਼ੇਸ਼ ਮੌਕੇ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ ਲੈਕਚਰਾਰ ਗੁਰਜੀਤ ਸਿੰਘ ਮਾਨ ਅਤੇ ਲੈਕਚਰਾਰ ਜਗਸੀਰ ਸਿੰਘ ਵੀ ਹਾਜ਼ਰ ਹੋਣਗੇ।
