ਜੱਸੀ ਮਾਨ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ
ਜਸਪ੍ਰੀਤ ਸਿੰਘ ਜੱਸੀ ਨੂੰ ਦਿ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੁਸਾਇਟੀ ਠੀਕਰੀਵਾਲਾ ਦਾ ਅੱਜ ਪ੍ਰਧਾਨ ਚੁਣਿਆ ਗਿਆ ਹੈ। ਇਹ ਚੋਣ ਪਿਛਲੇ ਦਿਨੀਂ ਚੁਣੇ ਮੈਂਬਰਾਂ ਵੱਲੋਂ ਵੋਟਾਂ ਰਾਹੀਂ ਕੀਤੀ ਗਈ। ਇਸ ਤੋਂ ਇਲਾਵਾ ਹਾਕਮ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਦਰਸ਼ਨ ਦਾਸ ਨੂੰ ਮੀਤ...
Advertisement
ਜਸਪ੍ਰੀਤ ਸਿੰਘ ਜੱਸੀ ਨੂੰ ਦਿ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੁਸਾਇਟੀ ਠੀਕਰੀਵਾਲਾ ਦਾ ਅੱਜ ਪ੍ਰਧਾਨ ਚੁਣਿਆ ਗਿਆ ਹੈ। ਇਹ ਚੋਣ ਪਿਛਲੇ ਦਿਨੀਂ ਚੁਣੇ ਮੈਂਬਰਾਂ ਵੱਲੋਂ ਵੋਟਾਂ ਰਾਹੀਂ ਕੀਤੀ ਗਈ। ਇਸ ਤੋਂ ਇਲਾਵਾ ਹਾਕਮ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਦਰਸ਼ਨ ਦਾਸ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਸੁਸਾਇਟੀ ਦੇ ਸਕੱਤਰ ਸੰਦੀਪ ਸਿੰਘ ਨੇ ਦੱਸਿਆ ਕਿ 16 ਅਕਤੂਬਰ ਨੂੰ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਸੀ ਅਤੇ 18 ਅਕਤੂਬਰ ਆਹੁਦੇਦਾਰਾਂ ਦੀ ਚੋਣ ਦਾ ਏਜੰਡਾ ਕੱਢਿਆ ਸੀ। ਇਸ ਮੌਕੇ ਸੁਸਾਇਟੀ ਦੇ ਕਮੇਟੀ ਮੈਂਬਰ ਜਰਨੈਲ ਸਿੰਘ, ਮਹਿੰਦਰ ਸਿੰਘ, ਪ੍ਰੀਤਮ ਕੌਰ, ਸਰਪੰਚ ਕਿਰਨਜੀਤ ਸਿੰਘ, ਗੁਰਦਿਆਲ ਸਿੰਘ ਮਾਨ, ਯਾਦਵਿੰਦਰ ਸਿੰਘ ਗਿੱਲ, ਪੰਚ ਮਨਪ੍ਰੀਤ ਸਿੰਘ, ਜਸਪ੍ਰੀਤ ਹੈਪੀ, ਗੁਰਜੰਟ ਸਿੰਘ, ਜਗਸੀਰ ਸਿੰਘ, ਸੁਖਚੈਨ ਸਿੰਘ, ਹਰਦੇਵ ਸਿੰਘ, ਹਰਮੇਸ਼ ਸਿੰਘ, ਜਗਰੂਪ ਸਿੰਘ ਕਾਕਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Advertisement
Advertisement
×

