ਪੱਤਰ ਪ੍ਰੇਰਕ
ਨਥਾਣਾ, 28 ਜਨਵਰੀ
ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਢਾਅ ਲੱਗੀ, ਜਦੋਂ ਟਕਸਾਲੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਰੂਪ ਸਿੰਘ ਨੇ ਆਪਣੇ ਸੈਂਕੜੇ ਸਾਥੀਆਂ ਸਣੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਹਲਕਾ ਉਮੀਦਵਾਰ ਮਾਸਟਰ ਜਗਸੀਰ ਸਿੰਘ, ਬਲਵੀਰ ਚੋਟੀਆ, ਜੋਗਿੰਦਰ ਸਿੰਘ, ਜਗਜੀਤ ਸਿੰਘ, ਪਰਮਿੰਦਰ ਸਿੰਘ ਅਤੇ ਅਮਨਦੀਪ ਸਿੰਘ ਨੇ ਕਿਹਾ ਕਿ ਜਥੇਦਾਰ ਰੂਪ ਸਿੰਘ ਵਰਗੇ ਇਮਾਨਦਾਰ ਅਤੇ ਮਿਹਨਤੀ ਵਿਅਕਤੀਆਂ ਦੇ ‘ਆਪ’ ’ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ, ਉਥੇ ਸਾਧਾਰਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਵਧੇਰੇ ਮੌਕੇ ਮਿਲਣਗੇ।