ਬਰਨਾਲਾ: ਰਘੂਬੀਰ ਪ੍ਰਕਾਸ਼ ਐੱਸਡੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਯਸ਼ੂ ਬਾਂਸਲ ਨੇ ਜੇਈਈ (ਮੇਨ) ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸੰਸਥਾ ਦੇ ਲੋਕ ਸੰਪਰਕ ਅਫ਼ਸਰ ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਮੈਡੀਕਲ ਦੇ ਵਿਦਿਆਰਥੀ ਯਸ਼ੂ ਨੇ 99.15 ਪਰਸੈਂਟਾਈਲ ਹਾਸਲ ਕਰਕੇ ਸਕੂਲ ਦੇ ਨਾਲ ਆਪਣੇ ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਸਕੂਲ ਪ੍ਰਿੰਸੀਪਲ ਕਸ਼ਮੀਰ ਸਿੰਘ ਨੇ ਇਸ ਸ਼ਾਨਦਾਰ ਸਫ਼ਲਤਾ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ਅੱਗੇ ਜਾ ਕੇ ਨੀਟ ਪ੍ਰੀਖਿਆ ਪਾਸ ਕਰ ਕੇ ਡਾਕਟਰੀ ਦੀ ਪੜ੍ਹਾਈ ਕਰਨਾ ਚਾਹੁੰਦਾ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਅਤੇ ਪ੍ਰਿੰਸੀਪਲ ਕਸ਼ਮੀਰ ਸਿੰਘ ਨੇ ਯਸ਼ੂ ਤੇ ਸਟਾਫ਼ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ