ਜੀਵਨ ਸਿੰਘ ਵਾਲਾ ਨੇ ਨਸ਼ਾ ਤਸਕਰਾਂ ਤੇ ਪੁਲੀਸ ਖ਼ਿਲਾਫ਼ ਖੋਲ੍ਹਿਆ ਮੋਰਚਾ

ਜੀਵਨ ਸਿੰਘ ਵਾਲਾ ਨੇ ਨਸ਼ਾ ਤਸਕਰਾਂ ਤੇ ਪੁਲੀਸ ਖ਼ਿਲਾਫ਼ ਖੋਲ੍ਹਿਆ ਮੋਰਚਾ

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦਾ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਪੁਲੀਸ ਮੁਲਾਜ਼ਮ।

ਜਗਜੀਤ ਸਿੰਘ ਸਿੱਧੂ

ਤਲਵੰਡੀ ਸਾਬੋ, 22 ਮਈ

ਪਿੰਡ ਜੀਵਨ ਸਿੰਘ ਵਾਲਾ ਵਿੱਚ ਪਿਛਲੇ ਸਮੇਂ ਦੌਰਾਨ ਨੌਜਵਾਨਾਂ ਦੀਆਂ ਚਿੱਟੇ ਦੇ ਨਸ਼ੇ ਨਾਲ ਹੁੰਦੀਆਂ ਮੌਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਕੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਤੇ ਪੁਲੀਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਤੇ ਪਿੰਡ ਵਾਲਿਆਂ ਨੇ ਅੱਜ ਵੱਡਾ ਇਕੱਠ ਕਰਕੇ ਸਰਕਾਰ ਤੇ ਪੁਲੀਸ ਨੂੰ ਤਿੰਨ ਦਿਨਾਂ ਵਿੱਚ ਪਿੰਡ ਵਿੱਚੋਂ ਨਸ਼ਾ ਬੰਦ ਕਰਨ ਦਾ ਸਮਾਂ ਦਿੰਦਿਆਂ ਤਲਵੰਡੀ ਸਾਬੋ-ਬਠਿੰਡਾ ਮੁੱਖ ਸੜਕ ਮਾਰਗ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ। ਇਕੱਠ ਮੌਕੇ ਪਹੁੰਚੇ ਤਲਵੰਡੀ ਸਾਬੋ ਦੇ ਪੁਲੀਸ ਮੁਲਾਜ਼ਮਾਂ ਨੂੰ ਵੀ ਪਿੰਡ ਵਾਸੀਆਂ ਨੇ ਖ਼ਰੀਆਂ ਖ਼ਰੀਆਂ ਸੁਣਾਈਆਂ। ਪਿੰਡ ਜੀਵਨ ਸਿੰਘ ਵਾਲਾ ਵਾਸੀ ਪਿੰਡ ਵਿੱਚ ਸ਼ਰ੍ਹੇਆਮ ਵਿਕ ਰਹੇ ਚਿੱਟੇ ਦੇ ਨਸ਼ੇ ਤੋ ਕਾਫੀ ਪ੍ਰੇਸ਼ਾਨ ਹਨ। ਜਿਸ ਕਰਕੇ ਅੱਜ ਸਮੂਹ ਪਿੰਡ ਵਾਸੀਆਂ ਨੇ ਇੱਕ ਜੁੱਟ ਹੁੰਦੇ ਹੋਏ ਪਿੰਡ ਦੇ ਪਟਵਾਰਖਾਨੇ ਵਿੱਚ ਇੱਕ ਵੱਡਾ ਇਕੱਠ ਰੱਖਿਆ। ਜਿਸ ਵਿੱਚ ਪਿੰਡ ਦੀਆਂ ਔਰਤਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ। ਇਸ ਮੌਕੇ ਜੁੜੇ ਲੋਕਾਂ ਨੇ ਦੱਸਿਆ ਕਿ ਪਿੰਡ ਵਿੱਚ ਕੁਝ ਸਮੇਂ ਦੌਰਾਨ ਚਿੱਟੇ ਨਾਲ ਨੌ ਮੁੰਡਿਆਂ ਦੀ ਮੌਤ ਹੋ ਚੁੱਕੀ ਹੈ। ਜੋ 20 ਤੋਂ 25 ਸਾਲ ਦੀ ਉਮਰ ਦੇ ਸਨ ਪਰ ਪੁਲੀਸ ਕੋਲ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵਾਰ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਕੱਠ ਵਿੱਚ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਪਿੰਡ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਸਾਰਾ ਪਿੰਡ ਇੱਕਜੁੱਟ ਹੈ ਤੇ ਇਸ ਲਈ ਪੁਲੀਸ ਪ੍ਰਸ਼ਾਸਨ ਨੂੰ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਕਿ ਜੇ ਪੁਲੀਸ ਨੇ ਤਿੰਨ ਦਿਨਾਂ ’ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਉਹ ਸੜਕਾਂ ਜਾਮ ਕਰਨਗੇ।

ਉੱਧਰ ਇਕੱਠ ਵਿੱਚ ਪੁੱਜੇ ਥਾਣਾ ਤਲਵੰਡੀ ਸਾਬੋ ਦੇ ਮੁਲਾਜ਼ਮਾਂ ਨੂੰ ਵੀ ਲੋਕਾਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ। ਪਿੰਡ ਵਾਸੀਆਂ ਨੇ ਮੁਲਾਜ਼ਮਾਂ ਦੇ ਸਾਹਮਣੇ ਹੀ ਨਸ਼ਾ ਤਸਕਰਾਂ ’ਤੇ ਸਖ਼ਤ ਕਰਵਾਈ ਨਾ ਕਰਨ ਦੇ ਪੁਲੀਸ ’ਤੇ ਦੋਸ਼ ਲਗਾਏ। ਇਸ ਮੌਕੇ ਏਐੱਸਆਈ ਧਰਮਵੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਤਿੰਨ ਦਿਨਾਂ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਫੜ੍ਹਨ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਪਿੰਡ ਵਾਸੀਆਂ ਨਸ਼ਾ ਤਸ਼ਕਰਾਂ ਦੇ ਨਾਮ ਦੱਸਣ ਤੇ ਉਨ੍ਹਾਂ ਨੂੰ ਫੜ੍ਹਾਉਣ ’ਚ ਸਹਿਯੋਗ ਦੇਣ। ਏਐੱਸਆਈ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਸਹਿਯੋਗ ਤੋਂ ਬਿਨਾਂ ਨਸ਼ਾ ਖ਼ਤਮ ਕਰਨਾ ਤੇ ਦੋਸ਼ੀਆਂ ਨੂੰ ਫੜ੍ਹਨਾ ਅਸਾਨ ਨਹੀਂ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All