ਗਹਿਣੇ, ਨਕਦੀ ਤੇ ਰਿਵਾਲਵਰ ਚੋਰੀ
ਇੱਥੋਂ ਦੇ ਇੱਕ ਘਰ ਵਿੱਚੋਂ ਅਣਪਛਾਤੇ ਚੋਰਾਂ ਨੇ ਸੋਨੇ ਦੇ ਗਹਿਣੇ, ਨਕਦੀ ਅਤੇ 32 ਬੋਰ ਦੀ ਲਾਇਸੈਂਸੀ ਰਿਵਾਲਵਰ ਚੋਰੀ ਕਰ ਲਿਆ ਹੈ। ਇਸ ਸਬੰਧ ਵਿੱਚ ਥਾਣਾ ਮੱਲਾਂਵਾਲਾ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ 331 (4), 305 ਬੀਐੱਨਐੱਸ ਤਹਿਤ ਕੇਸ ਦਰਜ ਕੀਤਾ...
Advertisement
ਇੱਥੋਂ ਦੇ ਇੱਕ ਘਰ ਵਿੱਚੋਂ ਅਣਪਛਾਤੇ ਚੋਰਾਂ ਨੇ ਸੋਨੇ ਦੇ ਗਹਿਣੇ, ਨਕਦੀ ਅਤੇ 32 ਬੋਰ ਦੀ ਲਾਇਸੈਂਸੀ ਰਿਵਾਲਵਰ ਚੋਰੀ ਕਰ ਲਿਆ ਹੈ। ਇਸ ਸਬੰਧ ਵਿੱਚ ਥਾਣਾ ਮੱਲਾਂਵਾਲਾ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ 331 (4), 305 ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਗੌਤਮ ਮੋਂਗਾ ਵਾਸੀ ਵਾਰਡ ਨੰਬਰ-11 ਮੱਲਾਂਵਾਲਾ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ 4 ਅਕਤੂਬਰ ਨੂੰ ਉਸ ਦੇ ਮਾਤਾ ਪਿਤਾ ਘਰ ਨੂੰ ਜਿੰਦਰਾ ਲਾ ਕੇ ਲਖਨਊ ਗਏ ਸਨ ਤੇ 6-7 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰ ਘਰ ਵਿੱਚੋਂ 5 ਤੋਲੇ ਸੋਨਾ ਦਾ ਕੜਾ, ਟੌਪਸ, ਮੁੰਦਰੀਆਂ, 10 ਤੋਲੇ ਚਾਂਦੀ ਅਤੇ 5 ਹਜ਼ਾਰ ਰੁਪਏ ਤੇ ਉਸ ਦੇ ਪਿਤਾ ਦਾ 32 ਬੋਰ ਲਾਇਸੈਂਸੀ ਰਿਵਾਲਵਰ ਚੋਰੀ ਕਰ ਕੇ ਲੈ ਗਏ। ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਤਫ਼ਤੀਸ਼ ਜਾਰੀ ਹੈ।
Advertisement
Advertisement
×