ਜੋਗਿੰਦਰ ਸਿੰਘ ਮਾਨ
ਮਾਨਸਾ, 17 ਅਕਤੂਬਰ
ਮਾਨਸਾ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ, ਸਮਾਰਟ ਕਾਰਡ, ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿੱਚ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਐਡਵੋਕੇਟ ਮਨਜੀਤ ਸਿੰਘ ਝੱਲਬੂਟੀ ਨੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਵਿਚਾਰ ਚਰਚਾ ਕਰ ਕੇ ਇਨ੍ਹਾਂ ਮੁਸ਼ਕਲਾਂ ਦਾ ਛੇਤੀ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ।
ਇਸ ਤੋਂ ਪਹਿਲਾਂ ਅੱਜ ਇੱਥੇ ਮਨਜੀਤ ਸਿੰਘ ਝੱਲਬੂਟੀ ਨੇ ਸ਼ੈਲਰ ਮਾਲਕਾਂ ਦੀਆਂ ਮੁਸ਼ਕਲਾਂ, ਸਮਾਰਟ ਕਾਰਡ ਅਤੇ ਝੋਨੇ ਦੀ ਖਰੀਦ ਆਦਿ ਨੂੰ ਲੈਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਬਾਅਦ ਦੁਪਹਿਰ ਉਨ੍ਹਾਂ ਨੂੰ ਪੰਜਾਬ ਸਰਕਾਰ ਕੋਲ ਰੱਖਣ ਦਾ ਵਿਸ਼ਵਾਸ ਦਿਵਾਇਆ, ਜਿਸ ਤਹਿਤ ਉਨ੍ਹਾਂ ਨੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਇੱਕ ਮੀਟਿੰਗ ਕੀਤੀ। ਸ੍ਰੀ ਝੱਲਬੂਟੀ ਨੇ ਦੱਸਿਆ ਕਿ ਉਨ੍ਹਾਂ ਨੇ ਮੰਤਰੀ ਨੂੰ ਕਿਹਾ ਕਿ ਝੋਨੇ ਦੀ ਖਰੀਦ ਮੌਕੇ ਹੀ ਕਿਸਾਨਾਂ ਨੂੰ ਵਧੀਆ ਭਾਅ ਅਤੇ ਅਦਾਇਗੀ ਹੋਣੀ ਚਾਹੀਦੀ ਹੈ, ਜਿਸ ਸਬੰਧ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕਾਂ ਦੀਆਂ ਵੀ ਇਸ ਨਾਲ ਜੁੜੀਆਂ ਹੋਈਆਂ ਮੁਸ਼ਕਲਾਂ ਹਨ, ਸ਼ੈਲਰ ਮਾਲਕਾਂ ਦੀਆਂ ਇੰਨਾਂ ਮੁਸ਼ਕਿਲਾਂ ਦਾ ਵੀ ਨਿਪਟਾਰਾ ਕੀਤਾ ਜਾਵੇ।