Jhaloor village Meet Hayer: ਸਰਕਾਰ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ: ਹੇਅਰ
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡ ਝਲੂਰ ਦੇ ਸਰਵਪੱਖੀ ਵਿਕਾਸ ਲਈ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।...
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡ ਝਲੂਰ ਦੇ ਸਰਵਪੱਖੀ ਵਿਕਾਸ ਲਈ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਉਹ ਪਿੰਡ ਝਲੂਰ ਵਿੱਚ ਝਲੂਰ ਧਾਮ ਵਿੱਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਗਊਸ਼ਾਲਾ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰ ਰਹੇ ਸਨ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਦੇ ਛੱਪੜ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਦੱਸਿਆ ਕਿ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਕਰਵਾਏ ਜਾਣਗੇ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡ ਵਿੱਚ ਲੋਕ ਮਿਲਣੀ ਦੌਰਾਨ ਪਿੰਡ ਦੇ ਵਿਕਾਸ ਲਈ ਡੇਢ ਕਰੋੜ ਰੁਪਏ ਦੇ ਫੰਡਾਂ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪਿੰਡ ਵਿੱਚ ਸ਼ੁਰੂ ਕਰਵਾਏ ਵਿਕਾਸ ਪ੍ਰਾਜੈਕਟ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਝਲੂਰ ਧਾਮ ਦੇ ਸਵਾਮੀ ਅਨੰਤਾ ਨੰਦ (ਰਾਮ ਜੀ), ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਐੱਸ ਡੀ ਓ ਪੰਚਾਇਤੀ ਰਾਜ ਜਸਦੀਪ ਸਿੰਘ, ਸਰਪੰਚ ਪਰਗਟ ਸਿੰਘ ਲਾਡੀ ਆਦਿ ਮੌਜੂਦ ਸਨ।

