DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੀ ਰਾਮ ਜੀ ਮਜ਼ਦੂਰਾਂ ਅਤੇ ਕਿਸਾਨਾਂ ਲਈ ਲਾਹੇਵੰਦ: ਢਾਂਡਾ

ਸੂਬੇ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਵਿਕਸਤ ਭਾਰਤ-ਰੁਜ਼ਗਾਰ ਅਤੇ ਆਜੀਵਿਕਾ ਗਰੰਟੀ ਮਿਸ਼ਨ (ਗ੍ਰਾਮੀਣ) ਦੇ ਤਹਿਤ ਕਾਮਿਆਂ ਨੂੰ ਹੁਣ ਪਹਿਲਾਂ ਨਾਲੋਂ ਵੱਧ ਦਿਨ ਰੁਜ਼ਗਾਰ ਮਿਲੇਗਾ। ਇੱਕ ਹਫ਼ਤੇ ਦੇ ਅੰਦਰ ਤਨਖਾਹ ਸਿੱਧੇ ਮਜ਼ਦੂਰਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ।...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਸਟੇਜ ’ਤੇ ਬੈਠੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਅਤੇ ਹੋਰ।
Advertisement

ਸੂਬੇ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਵਿਕਸਤ ਭਾਰਤ-ਰੁਜ਼ਗਾਰ ਅਤੇ ਆਜੀਵਿਕਾ ਗਰੰਟੀ ਮਿਸ਼ਨ (ਗ੍ਰਾਮੀਣ) ਦੇ ਤਹਿਤ ਕਾਮਿਆਂ ਨੂੰ ਹੁਣ ਪਹਿਲਾਂ ਨਾਲੋਂ ਵੱਧ ਦਿਨ ਰੁਜ਼ਗਾਰ ਮਿਲੇਗਾ। ਇੱਕ ਹਫ਼ਤੇ ਦੇ ਅੰਦਰ ਤਨਖਾਹ ਸਿੱਧੇ ਮਜ਼ਦੂਰਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ। ਸਿੱਖਿਆ ਮੰਤਰੀ ਅੱਜ ਵੀਬੀ ਜੀ-ਰਾਮ ਜੀ (ਵਿਕਸਿਤ ਭਾਰਤ-ਰੁਜ਼ਗਾਰ ਅਤੇ ਆਜੀਵਿਕਾ ਗਾਰੰਟੀ ਮਿਸ਼ਨ) ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਜ਼ਦੂਰਾਂ ਅਤੇ ਕਿਸਾਨਾਂ ਦੋਵਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਇਸ ਯੋਜਨਾ ਦੇ ਤਹਿਤ ਮਜ਼ਦੂਰਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਮਿਲਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲਾਂ ਮਨਰੇਗਾ ਵਿੱਚ ਬਹੁਤ ਸਾਰੀਆਂ ਬੇਨਿਯਮੀਆਂ ਹੋਈਆਂ ਸਨ। ਇਸ ਮੌਕੇ ਭਾਜਪਾ ਜ਼ਿਲ੍ਹਾ ਇੰਚਾਰਜ ਵੇਦ ਫੂਲਾ, ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ, ਸਾਬਕਾ ਵਿਧਾਇਕ ਰਾਮਚੰਦਰ ਕੰਬੋਜ, ਸੂਬਾ ਸੰਗਠਨ ਸਕੱਤਰ ਸੁਰੇਂਦਰ ਆਰੀਆ ਮੌਜੂਦ ਸਨ।

ਸਿੱਖਿਆ ਮੰਤਰੀ ਵੱਲੋਂ ਹੋਣਹਾਰ ਪਾੜ੍ਹਿਆਂ ਦਾ ਸਨਮਾਨ

ਏਲਨਾਬਾਦ (ਪੱਤਰ ਪ੍ਰੇਰਕ): ਸ੍ਰੀ ਦੁਰਗਾ ਕੀਰਤਨ ਕਮੇਟੀ ਅਤੇ ਹਰਿਆਣਾ ਰਾਜ ਵਪਾਰ ਮੰਡਲ ਦੇ ਸਾਂਝੇ ਯਤਨਾਂ ਹੇਠ ਅੱਜ ਰਾਣੀਆ ਦੇ ਦੀਪ ਪੈਲੇਸ ਵਿੱਚ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਦਾ ਰਤਨ ਰਾਈਸ ਮਿੱਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਇੱਥੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮੰਤਰੀ ਮਹੀਪਾਲ ਢਾਂਡਾ ਨੂੰ ਇੱਕ ਮੰਗ ਪੱਤਰ ਸੌਂਪਕੇ ਰਾਣੀਆਂ ਤਹਿਸੀਲ ਨੂੰ ਸਬ-ਡਿਵੀਜ਼ਨਲ ਦਰਜਾ ਦੇਣ ਅਤੇ ਬਾਰ ਐਸੋਸੀਏਸ਼ਨ ਲਈ ਕਈ ਹੋਰ ਮੰਗਾਂ ਦੀ ਮੰਗ ਕੀਤੀ। ਸਰਕਾਰੀ ਪ੍ਰਾਇਮਰੀ ਸਿੱਖਿਆ ਐਸੋਸੀਏਸ਼ਨ ਨੇ ਕੁਝ ਮੰਗਾਂ ਸਬੰਧੀ ਸਿੱਖਿਆ ਮੰਤਰੀ ਨੂੰ ਇੱਕ ਮੰਗ ਪੱਤਰ ਦਿੱਤਾ

Advertisement
Advertisement
×