DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

joint protest: ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸਾਂਝੇ ਸੰਘਰਸ਼ ਦਾ ਸੱਦਾ

ਕਿਸਾਨ-ਮਜ਼ਦੂਰ ਮੋਰਚੇ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦਿੱਤਾ ਸਾਥ; 12 ਨੂੰ ਮੰਤਰੀਆਂ ਦੇ ਘਰਾਂ ਅੱਗੇ ਮੰਗ ਪੱਤਰ ਦੇਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿੱਚ ਪੱਕੇ ਮੋਰਚੇ ’ਚ ਸ਼ਾਮਿਲ ਵੱਡੀ ਗਿਣਤੀ ’ਚ ਬੀਬੀਆਂ।
Advertisement
ਕਿਸਾਨਾਂ ਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ ਅੱਜ ਛੇਵੇਂ ਦਿਨ ਅੱਜ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਮੁਲਾਜ਼ਮਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਦੀਆਂ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਨੇ ਸਾਰੇ ਵਰਗਾਂ ਨੂੰ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਸੰਘਰਸ਼ ਦੇ ਰਾਹ ਪੈਣ ਦਾ ਸੱਦਾ ਦਿੱਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ ਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਮੁਲਾਜ਼ਮ ਜਥੇਬੰਦੀਆਂ ਦੇ ਬੁਲਾਰਿਆਂ ਗਗਨਦੀਪ ਸਿੰਘ, ਜਸਬੀਰ ਸਿੰਘ, ਰਣਜੀਤ ਸਿੰਘ ਰਾਣਾ, ਅੰਗਰੇਜ਼ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦੀ ਮਾਰ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਸਮੇਤ ਹਰ ਵਰਗ ’ਤੇ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਖਾਦਾਂ, ਕੀਟਨਾਸ਼ਕਾਂ ਅਤੇ ਖੇਤੀ ਮਸ਼ੀਨਰੀ ਦੀਆਂ ਵਧਦੀਆਂ ਕੀਮਤਾਂ ਨੇ ਕਿਸਾਨਾਂ ਦਾ ਆਰਥਿਕ ਬੋਝ ਵਧਾ ਦਿੱਤਾ ਹੈ। ਖੇਤੀ ਵਿਰੋਧੀ ਕਾਨੂੰਨਾਂ ਅਤੇ ਸ਼ਰਤਾਂ ਰਾਹੀਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਪੂਰੇ ਭਾਅ ’ਤੇ ਖਰੀਦਣ ਦੀ ਬਜਾਏ ਵਪਾਰੀਆਂ ਦੀ ਲੁੱਟ ਲਈ ਛੱਡਿਆ ਜਾ ਰਿਹਾ ਹੈ। ਦੂਜੇ ਪਾਸੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕੇ ਸੁੰਗੜ ਰਹੇ ਹਨ। ਮੁਲਾਜ਼ਮਾਂ ਦੇ ਭੱਤੇ ਅਤੇ ਬਕਾਏ ਰੋਕੇ ਜਾ ਰਹੇ ਹਨ, ਨਵੀਂ ਪੈਨਸ਼ਨ ਸਕੀਮ ਰਾਹੀਂ ਪੁਰਾਣੀ ਪੈਨਸ਼ਨ ਖ਼ਤਮ ਕੀਤੀ ਜਾ ਰਹੀ ਹੈ ਅਤੇ ਪੱਕੀ ਸਰਕਾਰੀ ਭਰਤੀ ਦੀ ਥਾਂ ਠੇਕਾ ਭਰਤੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

Advertisement

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਆਪਣੀ ‘ਮੁਜਰਿਮਾਨਾ ਚੁੱਪ’ ਨਾ ਤੋੜੀ, ਤਾਂ 5 ਸਤੰਬਰ ਨੂੰ ਸਰਕਾਰ ’ਤੇ ਦਬਾਅ ਵਧਾਉਣ ਵਾਲਾ ਐਕਸ਼ਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ’ਚ ਪਹੁੰਚਣ ਦੀ ਅਪੀਲ ਕੀਤੀ।

Advertisement

ਮੁਲਾਜ਼ਮ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਨੇ ਸਾਂਝੇ ਤੌਰ ’ਤੇ ਐਲਾਨ ਕੀਤਾ ਕਿ 12 ਸਤੰਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮੋਰਚੇ ਦੀਆਂ 13 ਮੰਗਾਂ ਵਾਲੇ ਮੰਗ ਪੱਤਰ ਲੈ ਕੇ ਮੰਤਰੀਆਂ ਦੇ ਘਰਾਂ ਅੱਗੇ ਪਹੁੰਚਿਆ ਜਾਵੇਗਾ ਅਤੇ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ।

ਮੁਲਾਜ਼ਮ, ਪੈਨਸ਼ਨਰ, ਵਿਦਿਆਰਥੀ ਤੇ ਖੇਤ ਮਜ਼ਦੂਰ ਜਥੇਬੰਦੀਆਂ ਸ਼ਾਮਲ ਹੋਈਆਂ

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਇੱਥੋਂ ਦੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਭਾਰਤੀ ਕਿਸਾਨ ਜਥੇਬੰਦੀ ਏਕਤਾ ਉਗਰਾਹਾਂ ਦੇ ਪੱਕੇ ਧਰਨੇ ਦੇ ਪੰਜਵੇਂ ਦਿਨ ਮੁਲਾਜ਼ਮ, ਪੈਨਸ਼ਨਰ, ਵਿਦਿਆਰਥੀ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸ਼ਮੂਲੀਅਤ ਕਰਦਿਆਂ ਜਿਥੇ ਕਿਸਾਨ ਮੰਗਾਂ ਦੀ ਪ੍ਰੋੜਤਾ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਕਰਾਰ ਦਿੱਤਾ। ਮੁਲਾਜ਼ਮਾਂ ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰੋਡਵੇਜ਼ ਆਗੂ ਅੰਗਰੇਜ਼ ਸਿੰਘ, ਗੌਰਮਿੰਟ ਟੀਚਰ ਯੂਨੀਅਨ ਦੇ ਪਰਮਜੀਤ ਸਿੰਘ ਨੇ ਮੌਜੂਦ ਸਰਕਾਰ ਵੀ ਸਰਮਾਏਦਾਰਾਂ ਦਾ ਪੱਖ ਪੂਰਨ ਅਤੇ ਲੋਕਾਂ ਦਾ ਹੱਕ ਖੋਹਣ ਵਾਲੀ ਹੈ। ਮੁਲਾਜ਼ਮਾਂ ਨੇ ਇਹ ਵੀ ਐਲਾਨ ਕੀਤਾ ਹੁਣ ਸਾਰੀਆਂ ਜਥੇਬੰਦੀਆਂ ਇਕ ਜੁੱਟ ਹੋਕੇ ਸਰਕਾਰ ਖਿਲਾਫ ਸੰਘਰਸ਼ ਕਰਨਗੀਆਂ। ਕਿਸਾਨਾਂ ਨੇ ਮੁਲਾਜ਼ਮ ਜਥੇਬੰਦੀਆਂ ਦਾ ਸਵਾਗਤ ਕਰਦਿਆਂ ਇਸ ਨੂੰ ਲੋਕ ਏਕੇ ਦੀ ਜਿੱਤ ਕਰਾਰ ਦਿੱਤਾ।

ਬਰਨਾਲਾ (ਪਰਸ਼ੋਤਮ ਬੱਲੀ): ਬੀ ਕੇ ਯੂ ਉਗਰਾਹਾਂ ਦੇ ਸੱਦੇ ’ਤੇ ਡੀਸੀ ਦਫ਼ਤਰ ਅੱਗੇ ਧਰਨਾ ਅੱਜ ਜਨਮ ਅਸ਼ਟਮੀ ਦੀ ਛੁੱਟੀ ਦੇ ਬਾਵਜੂਦ ਮਘਿਆ ਰਿਹਾ। ਅੱਜ ਦੇ ਧਰਨੇ ’ਚ ਮਜ਼ਦੂਰ ਤੇ ਮੁਲਾਜ਼ਮਾਂ ਵੀ ਭਰਵੀਂ ਸ਼ਮੂਲੀਅਤ ਕੀਤੀ। ਬੁਲਾਰਿਆਂ ਕਿਹਾ ਕਿ ਕੇਂਦਰੀ ਮੋਦੀ ਸਰਕਾਰ ਸਾਮਰਾਜੀ ਮੁਲਕਾਂ ਅੱਗੇ ਜਿਨ੍ਹਾਂ ਮੁਕਤ ਵਪਾਰ ਸਮਝੌਤਿਆਂ ਲਈ ਗੋਡਿਆਂ ਭਾਰ ਹੋਈ ਬੈਠੀ ਹੈ, ਉਹ ਖੇਤੀ ਖੇਤਰ ਲਈ ਵਿਸ਼ੇਸ਼ ਤੌਰ 'ਤੇ ਮਾਰੂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਦੌਰ 'ਚ ਕਿਰਤੀਆਂ ਕੋਲ ਇੱਕੋ ਇੱਕ ਰਾਹ ਇੱਕਜੁੱਟ ‘ਲੋਕ ਘੋਲ’ ਹੀ ਬਚਦਾ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਮੀਨਾਂ ਜਾਇਦਾਦਾਂ ਹੀ ਨਹੀਂ ਸਗੋਂ ਪੀੜ੍ਹੀਆ ਬਚਾਉਣ ਲਈ ਸੰਘਰਸ਼ ਹੈ। ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਮੋਰਚੇ ਵਿੱਚ ਆਈਆਂ ਸਮੁੱਚੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ ਗਿਆ।

ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ; ਮੰਗਾਂ ਲਾਗੂ ਕਰਨ ’ਤੇ ਜ਼ੋਰ

ਮਾਨਸਾ (ਜੋਗਿੰਦਰ ਸਿੰਘ ਮਾਨ): ਮਾਨਸਾ ਦੇ ਡੀ ਸੀ ਦਫ਼ਤਰ ਅੱਗੇ ਕਿਸਾਨਾਂ-ਮਜ਼ਦੂਰਾਂ ਦੇ ਧਰਨੇ ਵਿੱਚ ਅੱਜ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਅਤੇ ਕਿਸਾਨਾਂ ਦੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ ਗਈ। ਮੁਲਾਜ਼ਮ ਆਗੂ ਪ੍ਰਤਾਪ ਸਿੰਘ ਖੁਡਾਲ, ਹਾਕਮ ਸਿੰਘ ਪੀਆਰਟੀਸੀ, ਗੁਰਚਰਨ ਸਿੰਘ ਮੰਦਰਾਂ, ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਮੁਲਾਜ਼ਮਾਂ,ਮਜ਼ਦੂਰਾਂ, ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਜਬਰ ਦਾ ਸਹਾਰਾ ਲੈ ਕੇ ਸੰਘਰਸ਼ਾਂ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਹਰ ਵਰਗ ਨਾਲ ਕੀਤੇ ਵਾਅਦਿਆਂ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ, ਜਿਸ ਤੋਂ ਅੱਕਕੇ ਹਰ ਵਰਗ ਵੱਲੋਂ ਸਰਕਾਰ ਖਿਲਾਫ਼ ਅੰਦੋਲਨ ਵਿੱਢਿਆ ਗਿਆ ਹੈ।

ਮਾਨਸਾ ਵਿਖੇ ਕਿਸਾਨ ਜਥੇਬੰਦੀ ਦੇ ਪੱਕੇ ਮੋਰਚੇ ਨੂੰ ਸੰਬੋਧਨ ਕਰਦਾ ਇੱਕ ਮੁਲਾਜ਼ਮ ਆਗੂ।ਫੋਟੋ:ਸੁਰੇਸ਼
ਮਾਨਸਾ ਵਿਖੇ ਕਿਸਾਨ ਜਥੇਬੰਦੀ ਦੇ ਪੱਕੇ ਮੋਰਚੇ ਨੂੰ ਸੰਬੋਧਨ ਕਰਦਾ ਇੱਕ ਮੁਲਾਜ਼ਮ ਆਗੂ।ਫੋਟੋ:ਸੁਰੇਸ਼
farmers, labourers, BKU Ugrahan, Bathinda, Sri Muktsar Sahib, Barnala, Mansa, joint protest, employee unions, pensioners, anti-people policies, Punjab government, memorandum, September 12 protest
Advertisement
×