DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਤਰਕਾਰਾਂ ਵੱਲੋਂ ਡੀ ਸੀ ਨੂੰ ਮੰਗ ਪੱਤਰ

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੂੰ ਮੰਗ ਪੱਤਰ ਸੌਂਪਿਆ। ਇਸ ਪੱਤਰ ਵਿੱਚ ਅਪੀਲ ਕੀਤੀ ਗਈ ਕਿ ਲੁਧਿਆਣਾ ਸਾਈਬਰ ਪੁਲੀਸ ਵੱਲੋਂ ਪੱਤਰਕਾਰਾਂ, ਸੋਸ਼ਲ ਮੀਡੀਆ ਵਰਤੋਂਕਾਰਾਂ ਅਤੇ ਆਰ. ਟੀ. ਆਈ. ਕਾਰਕੁਨਾਂ ਸਣੇ 10 ਵਿਅਕਤੀਆਂ ’ਤੇ ਦਰਜ...

  • fb
  • twitter
  • whatsapp
  • whatsapp
featured-img featured-img
ਡੀ ਸੀ ਰਾਜੇਸ਼ ਧੀਮਾਨ ਨੂੰ ਮੰਗ ਪੱਤਰ ਸੌਂਪਦੇ ਹੋਏ ਪੱਤਰਕਾਰ।
Advertisement

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੂੰ ਮੰਗ ਪੱਤਰ ਸੌਂਪਿਆ। ਇਸ ਪੱਤਰ ਵਿੱਚ ਅਪੀਲ ਕੀਤੀ ਗਈ ਕਿ ਲੁਧਿਆਣਾ ਸਾਈਬਰ ਪੁਲੀਸ ਵੱਲੋਂ ਪੱਤਰਕਾਰਾਂ, ਸੋਸ਼ਲ ਮੀਡੀਆ ਵਰਤੋਂਕਾਰਾਂ ਅਤੇ ਆਰ. ਟੀ. ਆਈ. ਕਾਰਕੁਨਾਂ ਸਣੇ 10 ਵਿਅਕਤੀਆਂ ’ਤੇ ਦਰਜ ਕੀਤੇ ਮਾਮਲੇ ਨੂੰ ਮੁੜ ਸਮੀਖਿਆ ਕਰਵਾਈ ਜਾਵੇ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ। ਯੂਨੀਅਨ ਦੇ ਵਫ਼ਦ ਵਿੱਚ ਪੰਜਾਬ ਸਕੱਤਰ ਜਨਰਲ ਸੰਤੋਖ ਗਿੱਲ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਪਰਵਿੰਦਰ ਸਿੰਘ ਜੌੜਾ, ਜ਼ਿਲ੍ਹਾ ਜਨਰਲ ਸਕੱਤਰ ਸੁਖਨੈਬ ਸਿੱਧੂ, ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਜੂ ਅਤੇ ਜ਼ਿਲ੍ਹਾ ਸਕੱਤਰ ਕੁਲਦੀਪ ਮਤਵਾਲਾ ਸ਼ਾਮਲ ਸਨ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਮਾਮਲਾ ਸੁਲਝਾਇਆ ਨਾ ਗਿਆ, ਤਾਂ ਵੱਖ-ਵੱਖ ਪੱਖਾਂ ਦੇ ਸਹਿਯੋਗ ਨਾਲ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾ ਸਕਦਾ ਹੈ।

Advertisement
Advertisement
×