ਪੱਤਰਕਾਰਾਂ ਨੇ Gurmeet Singh Khuddian ਨੂੰ ਮੰਗ ਪੱਤਰ ਸੌਂਪਿਆ
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਬਠਿੰਡਾ ਇਕਾਈ ਵੱਲੋਂ ਪੱਤਰਕਾਰਾਂ ਦੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਬਠਿੰਡਾ ਇਕਾਈ ਦੇ ਪ੍ਰਧਾਨ ਪਰਵਿੰਦਰ ਸਿੰਘ ਜੋੜਾ ਦੀ ਅਗਵਾਈ ਹੇਠ ਦਿੱਤੇ ਮੰਗ...
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਬਠਿੰਡਾ ਇਕਾਈ ਵੱਲੋਂ ਪੱਤਰਕਾਰਾਂ ਦੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਬਠਿੰਡਾ ਇਕਾਈ ਦੇ ਪ੍ਰਧਾਨ ਪਰਵਿੰਦਰ ਸਿੰਘ ਜੋੜਾ ਦੀ ਅਗਵਾਈ ਹੇਠ ਦਿੱਤੇ ਮੰਗ ਪੱਤਰ ਰਾਹੀਂ ਸਰਕਾਰ ਤੋਂ ਪੱਤਰਕਾਰਾਂ ਦੀ ਭਲਾਈ ਲਈ ਢੁੱਕਵੇਂ ਕਦਮ ਚੁੱਕਣ ਦੀ ਮੰਗ ਕੀਤੀ ਗਈ।
ਯੂਨੀਅਨ ਆਗੂਆਂ ਨੇ ਕਿਹਾ ਕਿ ਪੱਤਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਤੰਤਰ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਪੱਤਰਕਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੋਂ ਠੋਸ ਨੀਤੀ ਬਣਾਉਣ ਦੀ ਮੰਗ ਕੀਤੀ।
ਮੰਗ ਪੱਤਰ ਵਿੱਚ ਪੱਤਰਕਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਪੈਨਸ਼ਨ, ਮੁਫ਼ਤ ਬੱਸ ਸਫ਼ਰ ਦੀ ਸਹੂਲਤ, ਕਵਰੇਜ ਦੌਰਾਨ ਸਿਹਤ ਸਹੂਲਤਾਂ, ਵਿਸ਼ੇਸ਼ ਪੱਤਰਕਾਰ ਕੋਟੇ ਅਤੇ ਹੋਰ ਭਲਾਈ ਸਕੀਮਾਂ ਸਬੰਧੀ ਮੰਗਾਂ ਰੱਖੀਆਂ ਗਈਆਂ। ਯੂਨੀਅਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਯੂਨੀਅਨ ਦੇ ਸਕੱਤਰ ਸੁਖਨੈਬ ਸਿੰਘ ਸਿੱਧੂ, ਕੁਲਦੀਪ ਸਿੰਘ ਮਤਵਾਲਾ, ਮਨਦੀਪ ਸਿੰਘ ਮੱਕੜ, ਚਰਨਜੀਤ ਸਿੰਘ ਅਤੇ ਸੁਰਿੰਦਰ ਸਿੰਘ ਕੰਬੋਜ ਸਣੇ ਹੋਰ ਪੱਤਰਕਾਰ ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ।

