ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜੁਲੇਖਾ ਬੀਬੀ ਦਾ ਮੈਰਿਟ ਸੂਚੀ ’ਚ 17ਵਾਂ ਰੈਂਕ

ਪੱਤਰ ਪ੍ਰੇਰਕ ਤਲਵੰਡੀ ਸਾਬੋ, 19 ਮਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਅਨੁਸਾਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਸਾਬੋ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਗੁਰਮੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਜੁਲੇਖਾ ਬੀਬੀ ਨੇ ਕੁੱਲ...
ਵਿਦਿਆਰਥਣ ਜੁਲੇਖਾ ਬੀਬੀ
Advertisement
ਪੱਤਰ ਪ੍ਰੇਰਕ

ਤਲਵੰਡੀ ਸਾਬੋ, 19 ਮਈ

Advertisement

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਅਨੁਸਾਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਸਾਬੋ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਗੁਰਮੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਜੁਲੇਖਾ ਬੀਬੀ ਨੇ ਕੁੱਲ 650 ਅੰਕਾਂ ਵਿੱਚੋਂ 633 ਅੰਕ ਲੈ ਕੇ ਮੈਰਿਟ ਲਿਸਟ ਵਿੱਚ 17ਵਾਂ ਰੈਂਕ ਪ੍ਰਾਪਤ ਕੀਤਾ ਅਤੇ ਜ਼ਿਲ੍ਹੇ ਭਰ ਵਿੱਚੋਂ ਦੂਸਰੇ ਸਥਾਨ ’ਤੇ ਰਹੀ। ਵਿਦਿਆਰਥਣ ਨਵਜੋਤ ਕੌਰ 96.47 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਦੂਜੇ ਨੰਬਰ ’ਤੇ ਰਹੀ ਜਦਕਿ ਕਰਮਦੀਪ ਕੌਰ ਨੇ 96.30 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਬਾਕੀ ਵਿਦਿਆਰਥਣਾਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਵਿਦਿਆਰਥਣਾਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਗੁਰਮੀਤ ਕੌਰ, ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ (ਲੜਕੇ), ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਛੋਟਾ ਸਿੰਘ, ਮੈਨੇਜਰ ਰਣਜੀਤ ਸਿੰਘ ਮਲਕਾਣਾ ਤੇ ਸਕੱਤਰ ਜਸਵਿੰਦਰ ਸਿੰਘ ਸਿੱਧੂ ਨੇ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ।

 

 

Advertisement