ਚੱਕ ਬੀੜ ਸਰਕਾਰ ਵਿੱਚ ਕਬੱਡੀ ਟੂਰਨਾਮੈਂਟ
ਵਿਧਾਇਕ ਵੱਲੋਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ
Advertisement
ਪਿੰਡ ਚੱਕ ਬੀੜ ਸਰਕਾਰ ਦੀ ਕਬੱਡੀ ਖਿਡਾਰਨ ਦਿਲਪ੍ਰੀਤ ਕੌਰ ਦੀ ਪ੍ਰੇਰਨਾ ਸਦਕਾ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵੱਲੋਂ ਲੜਕੀਆਂ ਦਾ ਪਹਿਲਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਬਾਬਾ ਯਾਦਵਿੰਦਰ ਸਿੰਘ ਲਾਲੀ, ਸੁਰਜੀਤ ਸਿੰਘ ਸੰਧੂ, ਜਗਮੀਤ ਸਿੰਘ ਜੱਗਾ ਅਤੇ ਕੌਂਸਲਰ ਇੰਦਰਜੀਤ ਕੌਰ ਜੱਗਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਲੜਕੀਆਂ ਦੇ ਇਸ ਯਤਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੁਣ ਕੁੜੀਆਂ ਮੁੰਡਿਆਂ ਨਾਲੋਂ ਕਿਸੇ ਖੇਤਰ ਵਿੱਚ ਵੀ ਪਿੱਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਵਾਸਤੇ ਬਹੁਤ ਯਤਨ ਕਰ ਰਹੀ ਹੈ। ਪਿੰਡ ਪਿੰਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਖੇਡਾਂ ਵਾਸਤੇ ਵਿਸ਼ੇਸ਼ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਵਿਧਾਇਕ ਕਾਕਾ ਬਰਾੜ ਅਤੇ ਬਾਬਾ ਯਾਦਵਿੰਦਰ ਲਾਲੀ ਵੱਲੋਂ 10-10 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਦੇ ਕੇ ਟੀਮਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਦਿਲਪ੍ਰੀਤ ਕੌਰ ਨੇ ਟੀਮਾ ਅਤੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਹੋਰ ਬਿਹਤਰੀਨ ਖੇਡ ਪ੍ਰਦਰਸ਼ਨ ਕਰਨਗੇ। ਇਸ ਮੌਕੇ ਉਪਕਾਰ ਸਿੰਘ ਗੁਰਮੀਤ ਸਿੰਘ ਆਸ਼ੂ ਰੁਪਿੰਦਰ ਹੋਰੀ ਵੀ ਮੌਜੂਦ ਸਨ।
Advertisement
Advertisement