ਜ਼ਿਲ੍ਹਾ ਪ੍ਰਧਾਨ ਬਣਨ ’ਤੇ ਕਾਲਾ ਢਿੱਲੋਂ ਦਾ ਸਨਮਾਨ
ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦੂਜੀ ਵਾਰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਮਹਿਲ ਕਲਾਂ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲ੍ਹੀਵਾਲ, ਕਿਸਾਨ ਸੈੱਲ ਦੇ ਜ਼ਿਲ੍ਹਾ...
ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦੂਜੀ ਵਾਰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਮਹਿਲ ਕਲਾਂ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲ੍ਹੀਵਾਲ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਬੀ, ਜ਼ਿਲ੍ਹਾ ਸਕੱਤਰ ਬਲਵੰਤ ਰਾਏ ਸ਼ਰਮਾ ਹਮੀਦੀ, ਐਸਸੀ ਵਿੰਗ ਦੇ ਚੇਅਰਮੈਨ ਜਸਮੇਲ ਸਿੰਘ ਡੇਆਰੀਵਾਲਾ, ਸੀਨੀਅਰ ਆਗੂ ਕਮਲਜੀਤ ਸਿੰਘ ਚੱਕ, ਗੁਰਮੇਲ ਸਿੰਘ ਮੌੜ, ਬੰਨੀ ਖਹਿਰਾ, ਐਡਵੋਕੇਟ ਬਲਦੇਵ ਸਿੰਘ ਪੇਧਨੀ ਅਤੇ ਜਸਵੀਰ ਸਿੰਘ ਖੇੜੀ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
ਕਾਲਾ ਢਿੱਲੋਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਪਾਰਟੀ ਦੇ ਹਰ ਵਰਕਰ ਦੀ ਆਵਾਜ਼ ਬਣਨਗੇ ਅਤੇ ਹਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਵਿੱਚ ਹਰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ।

