DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kala Jawandha ਗੋਲੀਕਾਂਡ: ਸਿਆਸੀ ਧਿਰਾਂ ਨੇ ਥਾਣਾ ਘੇਰਿਆ

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ

  • fb
  • twitter
  • whatsapp
  • whatsapp
featured-img featured-img
ਥਾਣਾ ਬਰੇਟਾ ਅੱਗੇ ਧਰਨਾ ਦਿੰਦੇ ਹੋਏ ਸਿਆਸੀ ਪਾਰਟੀਆਂ ਦੇ ਆਗੂ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਆੜਤੀਏ ਦਲਵੀਰ ਸਿੰਘ ਕਾਲਾ ਜਵੰਧਾ ‘ਤੇ ਹੋਏ ਜਾਨਲੇਵਾ ਗੋਲੀਕਾਂਡ ਦੇ ਵਿਰੋਧ ਵਿੱਚ ਅੱਜ ਸਾਰੀਆਂ ਸਿਆਸੀ ਪਾਰਟੀਆਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਥਾਣਾ ਬਰੇਟਾ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਪੁਲੀਸ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਵਾਰਦਾਤ ਦੇ ਮੁੱਖ ਕਸੂਰਵਾਰਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸੰਧਵਾਂ, ਡਾ. ਨਿਸ਼ਾਨ ਸਿੰਘ, ਅਕਾਲੀ ਆਗੂ ਜਤਿੰਦਰ ਸਿੰਘ ਸੋਢੀ, ਬਲਵੀਰ ਸਿੰਘ ਬੀਰੋਕੇ, ਕਾਂਗਰਸੀ ਨੇਤਾ ਡਾ. ਰਣਵੀਰ ਕੌਰ ਮੀਆਂ, ਭਾਜਪਾ ਆਗੂ ਬਲਵਿੰਦਰ ਸਿੰਘ ਹਾਕਮਵਾਲਾ, ਅਕਾਲੀ ਦਲ ਵਾਰਿਸ ਪੰਜਾਬ ਦੇ ਕੁਲਵਿੰਦਰ ਸਿੰਘ ਕੋਟਧਰਮੂ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਮੋਹਨ ਗਰਗ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ।

ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ 24 ਘੰਟੇ ਦੀ ਮੌਹਲਤ ਦਿੱਤੀ ਅਤੇ ਐਲਾਨ ਕੀਤਾ ਕਿ ਜੇ ਨਾਮਜ਼ਦ ਮੁਲਜ਼ਮਾਂ ਨੂੰ ਤੁਰੰਤ ਕਾਬੂ ਨਾ ਕੀਤਾ ਗਿਆ ਤਾਂ ਥਾਣਾ ਬਰੇਟਾ ਅੱਗੇ ਮੁੜ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਜਾਵੇਗਾ। ਦੂਜੇ ਪਾਸੇ, ਇਸ ਮਾਮਲੇ ਨੂੰ ਲੈ ਕੇ ਜਦੋਂ ਥਾਣਾ ਮੁਖੀ ਗਣੇਸ਼ਵਰ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਪੁਲੀਸ ਨੇ ਕੁੱਝ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਰਹਿੰਦੇ ਇੱਕ-ਦੋ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Advertisement
×