ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 13 ਜੁਲਾਈ
ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਯਤਨਾਂ ਸਦਕਾ ਸਥਾਨਕ ਸਿਵਲ ਹਸਪਤਾਲ ਨੂੰ ਵੈਂਟੀਲੇਟਰ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ ਵੈਨ ਮਿਲ ਗਈ ਹੈ। ਇਸ ਵੈਨ ਨੂੰ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਸ੍ਰੀ ਕਾਂਗੜ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਇਸ ਵਰ੍ਹੇ ਦੌਰਾਨ 400 ਨਵੀਆਂ ਐਂਬੂਲੈਂਸਾਂ ਦਿੱਤੀਆਂ ਜਾ ਰਹੀਆਂ ਹਨ। ਮਾਲ ਮੰਤਰੀ ਸ੍ਰੀ ਕਾਂਗੜ ਨੇ ਮਿਸ਼ਨ ਫ਼ਤਹਿ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਦੇ ਬੈਜ ਲਗਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।