ਭਗਤਾ ਭਾਈ: ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੇ ਜੱਦੀ ਪਿੰਡ ਕਾਂਗੜ ਵਿਖੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਦੇ ਕਾਰਜਕਾਲ ‘ਚ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਅਤੇ 400 ਰੁਪਏ ਵਾਲਾ ਸਿਲੰਡਰ ਹਜ਼ਾਰ ਰੁਪਏ ਦਾ ਹੋ ਗਿਆ ਹੈ। ਅਜਿਹੇ ਹਾਲਾਤ ‘ਚ ਭਾਜਪਾ ਪੰਜਾਬ ਦੇ ਲੋਕਾਂ ਨੂੰ ਲੁਭਾਉਣੇ ਸਬਜ਼ਬਾਗ ਦਿਖਾ ਕੇ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਉਸ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਸੱਤਾ ਮਿਲਣ ’ਤੇ ਚਰਨਜੀਤ ਸਿੰਘ ਚੰਨੀ ਪਹਿਲਾਂ ਵਾਂਗ ਆਮ ਗਰੀਬ ਲੋਕਾਂ ਦੇ ਹੱਕ ‘ਚ ਹੋਰ ਵੱਡੇ ਫੈਸਲੇ ਲੈਣਗੇ। -ਪੱਤਰ ਪ੍ਰੇਰਕ