ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 3 ਅਕਤੂਬਰ
ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਪਿੰਡਾਂ ਦੀ ਨੁਹਾਰ ਬਦਲਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਵੱਲੋਂ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮਾਲ ਮੰਤਰੀ ਤੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਸਿਰੀਏਵਾਲਾ, ਹਾਕਮ ਸਿੰਘ ਵਾਲਾ ਤੇ ਬੁਰਜ਼ ਥਰੋੜ ਵਿੱਚ 1 ਕਰੋੜ 2 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਤੇ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਦੇਣ ਉਪਰੰਤ ਕੀਤਾ। ਇਸ ਮੌਕੇ ਕਾਂਗੜ ਨੇ ਪਿੰਡ ਸਿਰੀਏਵਾਲਾ ਵਿੱਚ 65 ਲੱਖ, ਹਾਕਮ ਸਿੰਘ ਵਾਲਾ ਵਿੱਚ 21.40 ਲੱਖ ਤੇ ਬੁਰਜ਼ ਥਰੋੜ ਵਿੱਚ 16 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਸਮੇਂ ਯਾਦਵਿੰਦਰ ਸਿੰਘ ਪੱਪੂ ਤੇ ਸਰਪੰਚ ਹਰਜਿੰਦਰ ਕੌਰ ਨੇ ਗੁਰਪ੍ਰੀਤ ਕਾਂਗੜ ਦਾ ਧੰਨਵਾਦ ਕੀਤਾ।
ਕੈਪਸ਼ਨ: ਪਿੰਡ ਸਿਰੀਏਵਾਲਾ ਵਿੱਚ ਗਰਾਂਟ ਦਾ ਚੈੱਕ ਸੌਂਪਦੇ ਹੋਏ ਗੁਰਪ੍ਰੀਤ ਸਿੰਘ ਕਾਂਗੜ।
ਭਾਈਰੂਪਾ (ਅਵਤਾਰ ਸਿੰਘ ਧਾਲੀਵਾਲ): ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵਿਕਾਸ ਦੇ ਕਾਰਜਾਂ ਨੂੰ ਨਵੀਂ ਗਤੀ ਦਿੰਦੇ ਹੋਏ ਹਲਕੇ ਦੇ ਪਿੰਡਾਂ ਵਿੱਚ 3 ਕਰੋੜ 21 ਲੱਖ 41 ਹਜ਼ਾਰ ਦੀਆਂ ਗ੍ਰਾਂਟਾਂ ਜਾਰੀ ਕਰਕੇ ਹਲਕੇ ਵਿੱਚ ਤੇਜ਼ੀ ਨਾਲ ਵਿਕਾਸ ਕਾਰਜਾਂ ’ਤੇ ਜ਼ੋਰ ਦਿੱਤਾ। ਇਸ ਮੌਕੇ ਕਾਂਗੜ ਨੇ ਕਿਹਾ ਕਿ ਪਿੰਡਾਂ ਸ਼ਹਿਰਾਂ ਦੇ ਵਿਕਾਸ ਕਾਰਜਾਂ ਦੀ ਚਾਲ ਹੌਲੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਨਗਰ ਪੰਚਾਇਤ ਭਾਈਰੂਪਾ ਦੇ ਪ੍ਰਧਾਨ ਤੀਰਥ ਸਿੰਘ ਭਾਈਰੂਪਾ, ਸੁਖਦੇਵ ਸਿੰਘ ਸੰਧੂ, ਗੋਰਾ ਕਾਂਗੜ, ਕੁਲਦੀਪ ਗਰਗ ਕਾਲਾ ਰਾਈਆ, ਸੁਖਦੇਵ ਸਿੰਘ ਸਰਪੰਚ, ਗੁਰਪ੍ਰਤਾਪ ਸਿੰਘ ਸਰਪੰਚ ਆਦਿ ਹਾਜ਼ਰ ਸਨ।