DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kanoi Sangrur Suicide Case: ਮਜ਼ਦੂਰਾਂ-ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਸੰਗਰੂਰ ਦੇ ਪਿੰਡ ਕਨੋਈ ਵਿੱਚ ਨੌਜਵਾਨ ਮਜ਼ਦੂਰ ਦੀ ਖ਼ੁਦਕੁਸ਼ੀ ਮਗਰੋਂ ਉਸ ਦੇ ਮਾਪਿਆਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲੈ ਕੇ ਲਾਸ਼ ਦਾ ਜਬਰੀ ਸਸਕਾਰ ਕਰਾਉਣ ਦੇ ਮਾਮਲੇ ਖ਼ਿਲਾਫ਼ ਮਜ਼ਦੂਰਾਂ-ਕਿਸਾਨਾਂ ਵਿੱਚ ਰੋਹ ਭਖ ਗਿਆ ਹੈ। ਪਿੰਡ ਸਿੰਘੇਵਾਲਾ ਵਿੱਚ ਮਜ਼ਦੂਰਾਂ-ਕਿਸਾਨਾਂ ਨੇ ਮੁੱਖ...

  • fb
  • twitter
  • whatsapp
  • whatsapp
featured-img featured-img
ਪਿੰਡ ਸਿੰਘੇਵਾਲਾ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕਦੇ ਹੋਏ ਮਜ਼ਦੂਰ ਅਤੇ ਕਿਸਾਨ।
Advertisement

ਸੰਗਰੂਰ ਦੇ ਪਿੰਡ ਕਨੋਈ ਵਿੱਚ ਨੌਜਵਾਨ ਮਜ਼ਦੂਰ ਦੀ ਖ਼ੁਦਕੁਸ਼ੀ ਮਗਰੋਂ ਉਸ ਦੇ ਮਾਪਿਆਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲੈ ਕੇ ਲਾਸ਼ ਦਾ ਜਬਰੀ ਸਸਕਾਰ ਕਰਾਉਣ ਦੇ ਮਾਮਲੇ ਖ਼ਿਲਾਫ਼ ਮਜ਼ਦੂਰਾਂ-ਕਿਸਾਨਾਂ ਵਿੱਚ ਰੋਹ ਭਖ ਗਿਆ ਹੈ। ਪਿੰਡ ਸਿੰਘੇਵਾਲਾ ਵਿੱਚ ਮਜ਼ਦੂਰਾਂ-ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਪੁਲੀਸ ਕਾਰਵਾਈ ਨੂੰ ਗੁੰਡਾਗਰਦੀ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਪੀੜਤ ਪਰਿਵਾਰ ਨੂੰ ਅੰਤਿਮ ਰਸਮਾਂ ਨਿਭਾਉਣ ਤੋਂ ਵੀ ਵਾਂਝਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਵਰਗੀ ਸਥਿਤੀ ਬਣੀ ਹੋਈ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਲਿਤ ਅਤੇ ਮਜ਼ਦੂਰ ਵਰਗ ਦੇ ਹੱਕਾਂ ਦੀ ਅਣਦੇਖੀ ਕਰ ਰਹੀ ਹੈ। ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਬੁਨਿਆਦੀ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਪੁਲੀਸ ਰਾਹੀਂ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

ਸ੍ਰੀ ਸੇਵੇਵਾਲਾ ਨੇ ਮੰਗ ਕੀਤੀ ਕਿ ਜਬਰੀ ਸਸਕਾਰ ਕਰਾਉਣ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਗ੍ਰਿਫ਼ਤਾਰ ਪੀੜਤ ਮਾਪਿਆਂ ਸਣੇ ਸਾਰੇ ਵਿਅਕਤੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਹੇਠ ਸਰਪੰਚ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਐੱਸ ਸੀ/ ਐੱਸ ਟੀ ਐਕਟ ਸਣੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਮਜ਼ਦੂਰ ਪਰਿਵਾਰ ਨੂੰ ਐੱਸ ਸੀ/ਐੱਸ ਟੀ ਐਕਟ ਤਹਿਤ ਮਿਲਦੀਆਂ ਸਹੂਲਤਾਂ ਦੇਣ ਅਤੇ ਇਨਸਾਫ਼ਪਸੰਦ ਲੋਕਾਂ ਤੇ ਜਥੇਬੰਦੀਆਂ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ, ਦਲਜੀਤ ਸਿੰਘ ਮਿੱਠੜੀ ਬੁੱਧਗਿਰ, ਮਜ਼ਦੂਰ ਆਗੂ ਕਾਲਾ ਸਿੰਘ ਸਿੰਘੇਵਾਲਾ ਅਤੇ ਰਾਮਪਾਲ ਗੱਗੜ ਆਦਿ ਮੌਜੂਦ ਸਨ।

Advertisement

Advertisement
×