ਕਰਾਟੇ ਖਿਡਾਰਨ ਕੋਮਲਪ੍ਰੀਤ ਕੌਰ ਦਾ ਸਨਮਾਨ
ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਸਕੂਲ ਦੀ ਹੋਣਹਾਰ ਕਰਾਟੇ ਖਿਡਾਰਨ ਕੋਮਲਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਸਨਮਾਨ ਕਰਦਿਆਂ ਦੱਸਿਆ ਕਿ ਕੋਮਲਪ੍ਰੀਤ ਕੌਰ ਨੇ...
Advertisement
ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਸਕੂਲ ਦੀ ਹੋਣਹਾਰ ਕਰਾਟੇ ਖਿਡਾਰਨ ਕੋਮਲਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਸਨਮਾਨ ਕਰਦਿਆਂ ਦੱਸਿਆ ਕਿ ਕੋਮਲਪ੍ਰੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਖੇਡਾਂ ਦੌਰਾਨ ਪੰਜਾਬ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਹੁਣ ਇਹ ਖਿਡਾਰਨ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਭਾਗ ਲਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਮਲਪ੍ਰੀਤ ਕੌਰ ਵੱਖ ਵੱਖ ਮੁਕਾਬਲਿਆਂ ਵਿੱਚ 15 ਤਗ਼ਮੇ ਜਿੱਤ ਚੁੱਕੀ ਹੈ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਖਿਡਾਰਨ ਕੋਮਲਪ੍ਰੀਤ ਕੌਰ, ਡੀ.ਪੀ.ਈ. ਸ਼ਮਸ਼ੇਰ ਸਿੰਘ ਅਤੇ ਰਾਜਪ੍ਰੀਤ ਕੌਰ ਨੂੰ ਵਧਾਈ ਦਿੱਤੀ।-ਪੱਤਰ ਪ੍ਰੇਰਕ
Advertisement
Advertisement