ਖੇਤਰੀ ਪ੍ਰਤੀਨਿਧ
ਬਰਨਾਲਾ, 25 ਜੁਲਾਈ
ਸਾਬਕਾ ਸੈਨਿਕ ਵਿੰਗ (ਸ਼੍ਰੋਮਣੀ ਅਕਾਲੀ ਦਲ) ਦੇ ਕੌਮੀ ਮੁਖੀ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ 22ਵਾਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ ਤੇ ਇਸ ਜੰਗ ਦੇ 527 ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸ਼ਹੀਦ ਹੌਲਦਾਰ ਮੱਘਰ ਸਿੰਘ ਤਾਜੋਕੇ, ਸ਼ਹੀਦ ਧਰਮਵੀਰ ਸਿੰਘ ਬਖਤਗੜ੍ਹ ਸਣੇ ਹੋਰਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।