ਕਟਾਰੀਆ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਦਾਣਾ ਮੰਡੀ ਜ਼ੀਰਾ ਵਿੱਚ ਵਿਧਾਇਕ ਨਰੇਸ਼ ਕਟਾਰੀਆ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਵਿਧਾਇਕ ਨੇ ਆੜ੍ਹਤੀ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਰਾਜੇਸ਼ ਢੰਡ ਦੀ ਆੜ੍ਹਤ ’ਤੇ ਸੁਖਵਿੰਦਰ ਸਿੰਘ ਪਿੰਡ ਲਹਿਰਾ ਰੋਹੀ ਦੀ ਢੇਰੀ ਤੋਂ ਝੋਨੇ ਦੀ ਸਰਕਾਰੀ ਖ਼ਰੀਦ...
ਦਾਣਾ ਮੰਡੀ ਜ਼ੀਰਾ ਵਿੱਚ ਵਿਧਾਇਕ ਨਰੇਸ਼ ਕਟਾਰੀਆ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਵਿਧਾਇਕ ਨੇ ਆੜ੍ਹਤੀ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਰਾਜੇਸ਼ ਢੰਡ ਦੀ ਆੜ੍ਹਤ ’ਤੇ ਸੁਖਵਿੰਦਰ ਸਿੰਘ ਪਿੰਡ ਲਹਿਰਾ ਰੋਹੀ ਦੀ ਢੇਰੀ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਤੋਂ ਵੱਧ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ, ਲੇਬਰ ਅਤੇ ਢੋਆ-ਢੁਆਈ ਦੇ ਪ੍ਰਬੰਧ ਮੁਕੰਮਲ ਹਨ।
ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ। ਇਸ ਮੌਕੇ ਇਕਬਾਲ ਸਿੰਘ ਢਿੱਲੋਂ, ਸ਼ੰਮੀ ਜੈਨ, ਧਰਮਪਾਲ ਚੁੱਘ, ਅਮਰੀਕ ਸਿੰਘ ਅਹੂਜਾ, ਹਰਪਾਲ ਸਿੰਘ ਦਰਗਨ, ਅੰਗਰੇਜ਼ ਸਿੰਘ ਆੜ੍ਹਤੀ, ਮਨਜੀਤ ਸਿੰਘ ਪੱਬੀ, ਭੁਪਿੰਦਰ ਸਿੰਘ ਵਿਰਕ, ਇੰਦਰਜੀਤ ਸਿੰਘ ਬੁੱਟਰ ਤੋਂ ਇਲਾਵਾ ਹਰਦੀਪ ਸਿੰਘ ਬਰਸਾਲ, ਇੰਸਪੈਕਟਰ ਬਲਜੀਤ ਸਿੰਘ ਪਨਗਰੇਨ, ਹਰਪ੍ਰੀਤ ਸ਼ਰਮਾ ਪਨਸਪ, ਅਜੇ ਸ਼ਰਮਾ ਵੇਅਰ ਹਾਊਸ, ਗੁਰਭੇਜ ਸਿੰਘ ਮਾਰਕਫੈੱਡ, ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਜਸਵੀਰ ਸਿੰਘ, ਮਾਰਕੀਟ ਕਮੇਟੀ ਜ਼ੀਰਾ ਤੋਂ ਜਪਿੰਦਰ ਸਿੰਘ ਸਿੱਧੂ, ਜਗਮੋਹਨ ਸਿੰਘ ਆਦਿ ਹਾਜ਼ਰ ਸਨ।