Kaumi Insaaf Morcha: ਬੰਦੀ ਸਿੰਘ ਰਿਹਾਈ ਮਾਰਚ ਦਾ ਮਾਨਸਾ ਜ਼ਿਲ੍ਹੇ ’ਚ ਸਵਾਗਤ
ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੋਂ ਕੌਮੀ ਇਨਸਾਫ਼ ਮੋਰਚੇ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ‘ਬੰਦੀ ਸਿੰਘ ਰਿਹਾਈ’ ਮਾਰਚ ਦਾ ਅੱਜ ਮਾਨਸਾ ਪੁੱਜਣ ’ਤੇ ਪਿੰਡ ਖਿਆਲਾਂ ਕਲਾਂ ਵਿੱਚ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਵੇਰੀ ਸਾਹਿਬ...
ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੋਂ ਕੌਮੀ ਇਨਸਾਫ਼ ਮੋਰਚੇ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ‘ਬੰਦੀ ਸਿੰਘ ਰਿਹਾਈ’ ਮਾਰਚ ਦਾ ਅੱਜ ਮਾਨਸਾ ਪੁੱਜਣ ’ਤੇ ਪਿੰਡ ਖਿਆਲਾਂ ਕਲਾਂ ਵਿੱਚ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਵੇਰੀ ਸਾਹਿਬ ਅਤੇ ਗੁਰਦੁਆਰਾ ਸਿੰਘ ਸਭਾ ਮੁੱਖ ਬਾਜ਼ਾਰ ਮਾਨਸਾ ਵੱਲੋਂ ਸਵਾਗਤ ਕੀਤਾ ਗਿਆ।
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਇਸ ਮਾਰਚ ਦੇ ਤਿੰਨ ਮੁੱਖ ਮਕਸਦ ਹਨ, ਪਹਿਲਾ ਬੰਦੀ ਸਿੰਘ ਨੂੰ ਮਾਰਚ ਰਾਹੀਂ ਇਹ ਦੱਸਿਆ ਗਿਆ ਕਿ ਕੌਮ ਤੁਹਾਡੇ ਕੁਰਬਾਨੀ ਅਤੇ ਜਜ਼ਬੇ ਨੂੰ ਸਲਾਮ ਕਰਦੀ ਹੈ। ਦੂਜਾ ਮਕਸਦ ਸਿੱਖ ਕੌਮ ਨੂੰ ਇਹ ਦੱਸਿਆ ਕਿ ਬੰਦੀ ਸਿੰਘਾਂ ਦੇ ਹੱਕ ’ਚ ਕੌਮੀ ਇਨਸਾਫ਼ ਮੋਰਚੇ ਵੱਲੋਂ ਦੀਵਾ ਬਾਲਿਆ ਗਿਆ ਹੈ ਤਾਂ ਜੋ ਇੱਕ ਝੰਡੇ ਹੇਠ ਇਕਜੁੱਟ ਹੋ ਕੇ ਸੰਘਰਸ਼ ਕੀਤਾ ਜਾ ਸਕੇ। ਤੀਜਾ ਮਕਸਦ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਦੱਸਣਾ ਸੀ ਕਿ ਬੰਦੀ ਸਿੰਘਾਂ ਨੇ ਕੋਈ ਜੁਰਮ ਨਹੀਂ ਕੀਤਾ ਅਤੇ ਇਨ੍ਹਾਂ ਨੇ ਤਾਂ ਆਪਣਾ ਧਰਮੀ ਫ਼ਰਜ਼ ਪੂਰਾ ਕੀਤਾ ਹੈ। ਜਦੋਂ ਸਰਕਾਰਾਂ ਅਪੀਲ, ਦਲੀਲ ਨੂੰ ਨਜ਼ਰਅੰਦਾਜ਼ ਕਰਦੀਆਂ ਹਨ ਤਾਂ ਕੌਮਾਂ ਹੋਂਦ ਬਚਾਉਣ ਲਈ ਸੰਘਰਸ਼ ਦਾ ਰਾਹ ਅਖ਼ਤਿਆਰ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਸੰਗੀਨ ਅਪਰਾਧ ਮਾਮਲਿਆਂ ਵਿੱਚ ਸਜ਼ਾ ਭੁਗਤ ਰਹੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਸਜ਼ਾ ਪੂਰੀ ਕਰਨ ਵਾਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਇਸ ਮੌਕੇ ਰਘਵੀਰ ਸਿੰਘ, ਐੱਸ ਜੀ ਪੀ ਸੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਮੈਨੇਜਰ ਭਰਪੂਰ ਸਿੰਘ, ਅਵਤਾਰ ਸਿੰਘ ਸਰਪੰਚ, ਸੁੱਖੀ ਖਿਆਲਾ, ਗਰਮੇਲ ਸਿੰਘ ਖਿਆਲਾ, ਜਸਵੀਰ ਸਿੰਘ ਖ਼ਾਲਸਾ, ਬਲਜਿੰਦਰ ਸਿੰਘ ਆਦਿ ਵੀ ਮੌਜੂਦ ਸਨ।

