ਪੱਤਰ ਪ੍ਰੇਰਕ
ਭਗਤਾ ਭਾਈ, 21 ਮਈ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਨੇ ਦੇਸ਼ ਅੰਦਰ ਨਵੀਂ ਅਤੇ ਆਧੁਨਿਕ ਰਾਜਨੀਤੀ ਦਾ ਆਗਾਜ਼ ਕੀਤਾ ਹੈ ਜੋ ਕਿ ਸਮੇਂ ਦੀ ਮੁੱਖ ਲੋੜ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਸੰਯੁਕਤ ਸਕੱਤਰ ਜਤਿੰਦਰ ਸਿੰਘ ਭੱਲਾ ਨੇ ਅਰਵਿੰਦ ਕੇਜਰੀਵਾਲ ਨਾਲ ਉਨਾਂ ਦੇ ਘਰ ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਕੀਤਾ। ਸ੍ਰੀ ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਵਿੱਖ ਵਿੱਚ ਦੇਸ਼ ਦੀ ਕੌਮੀ ਤੇ ਵੱਡੀ ਪਾਰਟੀ ਬਣ ਕੇ ਉਭਰੇਗੀ।