ਪੱਤਰ ਪ੍ਰੇਰਕ
ਮਾਨਸਾ, 24 ਅਪਰੈਲ
ਜ਼ਿਲ੍ਹਾ ਯੂਥ ਕਾਂਗਰਸ ਨੇ ਅਕਲਾ ਲਾਂਬਾ ਖ਼ਿਲਾਫ਼ ਕੇਸ ਦਰਜ ਕਰਵਾਉਣ ਦੇ ਵਿਰੋਧ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦੇ ਪੋਸਟਰਾਂ ’ਤੇ ਕਾਲਖ਼ ਮਲੀ ਅਤੇ ਪੋਸਟਰਾਂ ਨੂੰ ਅੱਗ ਲਗਾ ਦਿੱਤੀ। ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਜ਼ਿਲ੍ਹਾ ਇੰਚਾਰਜ ਗਗਨਦੀਪ ਸਿੰਘ ਨੰਗਲ ਨੇ ਕਿਹਾ ਕਿ ਦਿੱਲੀ ਦੇ ਮੁੱਖੀ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲੀਸ ਦੀ ਕਥਿਤ ਤੌਰ ’ਤੇ ਦੁਰਵਰਤੋਂ ਕੀਤੀ ਹੈ ਜਿਸ ਦੇ ਖਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ ਕੇਜਰੀਵਾਲ ਦੇ ਪੋਸਟਰਾਂ ਨੂੰ ਅੱਗ ਲਗਾਕੇ ਨਾਅਰੇਬਾਜ਼ੀ ਕੀਤੀ ਗੲ। ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਰੋਪੜ ਵਿੱਚ ਬਿਨਾਂ ਕਿਸੇ ਕਾਰਨ ਕਾਂਗਰਸੀ ਆਗੂ ਅਲਕਾ ਲਾਂਬਾ ਵਿਰੁੱਧ ਪਰਚਾ ਦਰਜ ਕਰਵਾਇਆ ਤੇ ਉਨ੍ਹਾਂ ਦੇ ਘਰ ਛਾਪੇਮਾਰੀ ਕਰਵਾ ਕੇ ਬਦਲਾਖੋਰੀ ਦੀ ਭਾਵਨਾ ਵਿਖਾਈ ਹੈ।