ਖਾਲਸਾ ਕਾਲਜ ਭਗਤਾ ਨੇ ਸੋਨ ਤਗਮਾ ਜਿੱਤਿਆ
ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਅੰਤਰ ਕਾਲਜ ਕਰਾਸ ਕੰਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ।...
ਖਾਲਸਾ ਕਾਲਜ ਭਗਤਾ ਨੇ ਸੋਨ ਤਗਮਾ ਜਿੱਤਿਆ
ਖਾਲਸਾ ਕਾਲਜ ਭਗਤਾ ਨੇ ਸੋਨ ਤਗਮਾ ਜਿੱਤਿ
ਭਗਤਾ ਭਾਈ: ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਅੰਤਰ ਕਾਲਜ ਕਰਾਸ ਕੰਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸੁਸ਼ਮਾ ਰਾਣੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸੰਸਥਾ ਦੇ ਛੇ ਖਿਡਾਰੀਆਂ ਲਵਜੋਤ ਸਿੰਘ, ਗਗਨਦੀਪ ਸਿੰਘ, ਸਿਵਜੋਤ ਸਿੰਘ, ਹੁਸਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਸ਼ਨੀ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਕਰਾਸ ਕੰਟਰੀ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਚੋਣ ਅੱਗੇ ਆਲ ਇੰਡੀਆ ਇੰਟਰਵਸਟੀ ਮੁਕਾਬਲਿਆਂ ਲਈ ਹੋਈ ਹੈ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਖਿਡਾਰੀਆਂ ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸੁਸ਼ਮਾ ਰਾਣੀ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਜਗਦੀਪ ਕੌਰ ਤੇ ਪ੍ਰੋ. ਹਰਪਿੰਦਰ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ
ਖਾਲਸਾ ਕਾਲਜ ਭਗਤਾ ਦੇ ਜੇਤੂ ਖਿਡਾਰੀ। -ਫੋਟੋ: ਮਰਾਹੜ
Advertisement
ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਅੰਤਰ ਕਾਲਜ ਕਰਾਸ ਕੰਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸੁਸ਼ਮਾ ਰਾਣੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸੰਸਥਾ ਦੇ ਛੇ ਖਿਡਾਰੀਆਂ ਲਵਜੋਤ ਸਿੰਘ, ਗਗਨਦੀਪ ਸਿੰਘ, ਸਿਵਜੋਤ ਸਿੰਘ, ਹੁਸਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਸ਼ਨੀ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਕਰਾਸ ਕੰਟਰੀ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਚੋਣ ਅੱਗੇ ਆਲ ਇੰਡੀਆ ਇੰਟਰਵਸਟੀ ਮੁਕਾਬਲਿਆਂ ਲਈ ਹੋਈ ਹੈ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਖਿਡਾਰੀਆਂ ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸੁਸ਼ਮਾ ਰਾਣੀ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਜਗਦੀਪ ਕੌਰ ਤੇ ਪ੍ਰੋ. ਹਰਪਿੰਦਰ ਕੌਰ ਹਾਜ਼ਰ ਸਨ।
Advertisement
Advertisement