DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖ਼ਾਲਸਾ ਕਾਲਜ ਦੀ ਗਰਮ ਰੁੱਤ ਦੀਆਂ ਖੇਡਾਂ 'ਚ ਝੰਡੀ

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਖਿਡਾਰੀਆਂ ਨੇ ਗਰਮ ਰੁੱਤ ਦੀਆਂਜ਼ੋਨਲ ਖੇਡਾਂ ਵਿੱਚ ਮੱਲਾਂ ਮਾਰੀਆਂ ਹਨ। ਪ੍ਰੋਫੈਸਰ ਸੁਸ਼ਮਾ ਰਾਣੀ ਨੇ ਦੱਸਿਆ ਕਿ ਰੱਸਾਕਸ਼ੀ ਅੰਡਰ-19 ਵਿੱਚ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਰਾਟੇ ਅੰਡਰ-9 ਵਰਗ ਵਿੱਚ...
  • fb
  • twitter
  • whatsapp
  • whatsapp
featured-img featured-img
 ਖ਼ਾਲਸਾ ਕਾਲਜ ਦੇ ਜੇਤੂ ਖਿਡਾਰੀਆਂ ਨਾਲ ਪ੍ਰਬੰਧਕ।
Advertisement

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਖਿਡਾਰੀਆਂ ਨੇ ਗਰਮ ਰੁੱਤ ਦੀਆਂਜ਼ੋਨਲ ਖੇਡਾਂ ਵਿੱਚ ਮੱਲਾਂ ਮਾਰੀਆਂ ਹਨ। ਪ੍ਰੋਫੈਸਰ ਸੁਸ਼ਮਾ ਰਾਣੀ ਨੇ ਦੱਸਿਆ ਕਿ ਰੱਸਾਕਸ਼ੀ ਅੰਡਰ-19 ਵਿੱਚ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਰਾਟੇ ਅੰਡਰ-9 ਵਰਗ ਵਿੱਚ ਮਨਜਿੰਦਰ ਸਿੰਘ ਨੇ ਪਹਿਲਾ, ਮਨਪ੍ਰੀਤ ਸਿੰਘ, ਜੋਬਨਦੀਪ ਸਿੰਘ, ਗੁਰਸੇਵਕ ਸਿੰਘ ਨੇ ਦੂਜਾ ਅਤੇ ਅਨਮੋਲ ਸਿੰਘ ਨੇ ਤੀਜਾ ਸਥਾਨ, ਬੈਡਮਿੰਟਨ ਅੰਡਰ 19 ਵਰਗ ਵਿੱਚ ਕਾਲਜ ਨੇ ਦੂਜਾ ਅਤੇ ਕੁਸ਼ਤੀਆਂ ਅੰਡਰ 19 ਵਰਗ ਜੋਬਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪ੍ਰੋ. ਰਮਨਦੀਪ ਕੌਰ, ਪ੍ਰੋ. ਅਰਸ਼ਦੀਪ ਸਿੰਘ ਤੇ ਪ੍ਰੋ. ਅੰਮ੍ਰਿਤਪਾਲ ਸਿੰਘ ਹਾਜ਼ਰ ਸਨ।

Advertisement
Advertisement
×