ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਟੂਰ ਲਾਇਆ
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਕਾਮਰਸ ਤੇ ਆਰਟਸ ਵਿਭਾਗ ਵੱਲੋਂ ਵਿਦਿਆਰਥੀਆਂ ਦਾ ਟੂਰ ਲਾਇਆ ਗਿਆ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਟੂਰ ਨੂੰ ਰਵਾਨਾ ਕੀਤਾ। ਵਿਦਿਆਰਥੀਆਂ ਨੇ ਪਿੰਜੌਰ, ਪੰਚਕੂਲਾ, ਕਸੌਲੀ ਅਤੇ ਚੰਡੀਗੜ੍ਹ ਦੀਆਂ ਪ੍ਰਸਿੱਧ ਤੇ ਇਤਿਹਾਸਕ ਥਾਵਾਂ...
Advertisement
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਕਾਮਰਸ ਤੇ ਆਰਟਸ ਵਿਭਾਗ ਵੱਲੋਂ ਵਿਦਿਆਰਥੀਆਂ ਦਾ ਟੂਰ ਲਾਇਆ ਗਿਆ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਟੂਰ ਨੂੰ ਰਵਾਨਾ ਕੀਤਾ। ਵਿਦਿਆਰਥੀਆਂ ਨੇ ਪਿੰਜੌਰ, ਪੰਚਕੂਲਾ, ਕਸੌਲੀ ਅਤੇ ਚੰਡੀਗੜ੍ਹ ਦੀਆਂ ਪ੍ਰਸਿੱਧ ਤੇ ਇਤਿਹਾਸਕ ਥਾਵਾਂ ਦਾ ਦੌਰਾ ਕੀਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੇ ਹਨ। ਡਾ. ਹਰਮਨਦੀਪ ਕੌਰ ਨੇ ਟੂਰ ਦੌਰਾਨ ਸਹਿਯੋਗ ਲਈ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋ. ਅਮਨਦੀਪ ਕੌਰ, ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਲਖਵੀਰ ਕੌਰ, ਪ੍ਰੋ. ਕਿਰਨਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।
Advertisement
Advertisement
×

