ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਟਰਾਈਡੈਂਟ ਦਾ ਦੌਰਾ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਟਰਾਈਡੈਂਟ ਗਰੁੱਪ ਬਰਨਾਲਾ ਦਾ ਇੱਕ ਰੋਜ਼ਾ ਉਦਯੋਗਿਕ ਟੂਰ ਲਾਇਆ ਗਿਆ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਦੱਸਿਆ ਕਿ ਇਸ ਟੂਰ ਦਾ ਮਕਸਦ ਵਿਦਿਆਰਥੀਆਂ ਨੂੰ ਉਦਯੋਗ ਦੇ ਕੰਮਕਾਜ...
Advertisement
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਟਰਾਈਡੈਂਟ ਗਰੁੱਪ ਬਰਨਾਲਾ ਦਾ ਇੱਕ ਰੋਜ਼ਾ ਉਦਯੋਗਿਕ ਟੂਰ ਲਾਇਆ ਗਿਆ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਦੱਸਿਆ ਕਿ ਇਸ ਟੂਰ ਦਾ ਮਕਸਦ ਵਿਦਿਆਰਥੀਆਂ ਨੂੰ ਉਦਯੋਗ ਦੇ ਕੰਮਕਾਜ ਬਾਰੇ ਜਾਣਕਾਰੀ ਦੇਣਾ ਹੈ। ਕੰਪਨੀ ਦੇ ਮੈਨੇਜਰ ਨਿਤਿਨ ਬਾਂਸਲ ਨੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਟਰਾਈਡੈਂਟ ਗਰੁੱਪ ਤੌਲੀਆ ਤੇ ਹੋਰ ਉਤਪਾਦ ਬਣਾਉਣ 'ਚ ਮਸ਼ਹੂਰ ਹੈ ਤੇ ਇਸ ਦੀ ਗਿਣਤੀ ਵਿਸ਼ਵ ਪੱਧਰ ਦੀਆਂ ਵੱਡੀਆਂ ਕੰਪਨੀਆਂ 'ਚ ਹੁੰਦੀ ਹੈ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਲਖਵੀਰ ਕੌਰ, ਸਹਾਇਕ ਪ੍ਰੋਫੈਸਰ ਕਿਰਨਜੀਤ ਕੌਰ ਤੇ ਸਟੋਰ ਕੀਪਰ ਬਲਜੀਤ ਸਿੰਘ ਹਾਜ਼ਰ ਸਨ।
Advertisement
Advertisement
×