Khedan Watan Punjab Diyan: ਪਾਵਰ ਲਿਫਟਿੰਗ ਤੇ ਕੁਸ਼ਤੀ ਮੁਕਾਬਲੇ ਸ਼ੁਰੂ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੂਬਾ ਪੱਧਰੀ ਪਾਵਰ ਲਿਫਟਿੰਗ ਅਤੇ ਕੁਸ਼ਤੀ ਮੁਕਾਬਲਿਆਂ ਦੀ ਸ਼ੁਰੂਆਤ ਇੱਥੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਾਰਵਾਈ। ਉਨ੍ਹਾਂ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕੀਤੀ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਖਿਡਾਰੀਆਂ ਨੂੰ ਸੰਬੋਧਨ...
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੂਬਾ ਪੱਧਰੀ ਪਾਵਰ ਲਿਫਟਿੰਗ ਅਤੇ ਕੁਸ਼ਤੀ ਮੁਕਾਬਲਿਆਂ ਦੀ ਸ਼ੁਰੂਆਤ ਇੱਥੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਾਰਵਾਈ। ਉਨ੍ਹਾਂ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕੀਤੀ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹਨ, ਇਸ ਲਈ ਹਰ ਖਿਡਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਭਵਿੱਖ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ 53 ਕਿਲੋ ’ਚ ਵਿੱਕੀ ਕੁਮਾਰ ਨੇ ਪਹਿਲਾ, ਪਿਯੂਸ਼ ਫ਼ਤਹਿਗੜ੍ਹ ਸਾਹਿਬ ਨੇ ਦੂਜਾ, ਸੁਖਦੀਪ ਸਿੰਘ ਲੁਧਿਆਣਾ ਤੀਜੇ ਸਥਾਨ ’ਤੇ ਰਹੇ। ਇਸ ਮੌਕੇ ਪਹਿਲਵਾਨ ਪਰਮਿੰਦਰ ਸਿੰਘ ਡੂਮਛੇੜੀ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਬਾਬਾ ਗੁਰਦਾਸ ਕੇਸ਼ਵ ਮੁਨੀ ਵੀ ਹਾਜ਼ਰ ਸਨ।

