ਖਿਓਵਾਲੀ ਹੱਤਿਆ ਕਾਂਡ: ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਥਾਣੇ ਅੱਗੇ ਧਰਨਾ

ਲੰਬੀ ਥਾਣੇ ਦੀ ਪੁਲੀਸ ’ਤੇ ਪੈਸੇ ਅਤੇ ਸਿਆਸੀ ਜ਼ੋਰ ਨਾਲ ਮੁਲਜ਼ਮਾਂ ਨੂੰ ਬਚਾਉਣ ਦਾ ਦੋਸ਼

ਖਿਓਵਾਲੀ ਹੱਤਿਆ ਕਾਂਡ: ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਥਾਣੇ ਅੱਗੇ ਧਰਨਾ

ਲੰਬੀ ਥਾਣੇ ਮੂਹਰੇ ਕਾਕਾ ਸਿੰਘ ਹੱਤਿਅਕਾਂਡ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਧਰਨੇ ’ਤੇ ਬੈਠੇ ਪੀਡ਼ਤ ਪਰਿਵਾਰ ਦੇ ਮੈਂਬਰ ਅਤੇ ਜਨਤਕ ਜਥੇਬੰਦੀਆਂ ਦੇ ਨੁਮਾਇੰਦੇ।

ਇਕਬਾਲ ਸਿੰਘ ਸ਼ਾਂਤ
ਲੰਬੀ, 15 ਜੁਲਾਈ

ਮਜ਼ਦੂਰ ਕਾਕਾ ਸਿੰਘ ਖਿਉਵਾਲੀ ਹੱਤਿਆਕਾਂਡ ‘ਚ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਹਿਯੋਗ ਨਾਲ ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲੰਬੀ ਥਾਣੇ ਮੂਹਰੇ ਧਰਨਾ ਦਿੱਤਾ। ਖਿਓਵਾਲੀ ਵਿਖੇ ਬੀਤੀ 6 ਮਈ ਨੂੰ ਬਾਜੀਗਰ ਭਾਈਚਾਰੇ ਦੀਆਂ ਦੋ ਧਿਰਾਂ ਦੇ ਝਗੜੇ ’ਚ ਮਾਰੇ ਗਏ ਕਾਕਾ ਸਿੰਘ ਮਾਮਲੇ ’ਚ 11 ਵਿਚੋਂ ਛੇ ਮੁਲਜ਼ਮ ਅਜੇ ਤੱਕ ਸਲਾਖਾਂ ਤੋਂ ਬਾਹਰ ਹਨ। ਇਸ ਮੌਕੇ ਪੀੜਤ ਪਰਿਵਾਰ ਅਤੇ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਦੋਸ਼ੀਆਂ ਦੇ ਪੈਸੇ ਤੇ ਸਿਆਸੀ ਜ਼ੋਰ ਕਾਰਨ ਦੋ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੁਲੀਸ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਉਨ੍ਹਾਂ ਨੂੰ ਬਚਾ ਰਹੀ ਹੈ।  ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਲਾ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਪਾਸ਼ ਸਿੰਘੇਵਾਲਾ, ਟੀ.ਐਸ.ਯੂ. ਦੇ ਆਗੂਆਂ ਦੇ ਇਲਵਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸਨ ਦੇ ਆਗੂ ਮਨਜਿੰਦਰ ਸਿੰਘ ਸਰਾਂ ਅਤੇ ਮੰਦਰ ਸਿੰਘ, ਅੰਗਰੇਜ ਸਿੰਘ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਥਾਣਾ ਮੁਖੀ ’ਤੇ ਅਪਰਾਧੀਆਂ ਨਾਲ ਕਥਿਤ ਮਿਲੀਭੁਗਤ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇਸੇ ਕਾਰਨ ਇਲਾਕੇ ’ਚ ਦਿਨੋ-ਦਿਨ ਅਪਰਾਧ ਵਧ ਰਹੇ ਹਨ ਤੇ ਮੁਲਜ਼ਮ ਸ਼ਰ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਆਖਿਆ ਕਿ ਖਿਓਵਾਲੀ ਮਾਮਲੇ ’ਚ ਵਾਰ ਵਾਰ ਡੈਪੂਟੇਸ਼ਨ ਮਿਲਣ ਦੇ ਬਾਵਜੂਦ ਕਾਤਲਾਂ ਨੂੰ ਗ੍ਰਿਫਤਾਰ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। 

 ਉਨ੍ਹਾਂ ਦੋਸ਼ ਲਗਾਇਆ ਕਿ ਇਲਾਕੇ ਦੇ ਪਿੰਡ ਖੁੱਡੀਆਂ ’ਚ ਮਜ਼ਦੂਰ ਦੀਆਂ ਬੱਕਰੀਆਂ ਚੋਰੀ ਕਰਨ ਵਾਲਿਆਂ ਦੀ ਸ਼ਨਾਖਤ ਹੋਣ ਦੇ ਬਾਵਜੂਦ ਪੁਲੀਸ ਦੋਸ਼ੀਆਂ ਨੂੰ ਹੱਥ ਨਹੀਂ ਪਾ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਮਿਠੜੀ ਬੁੱਧਗਿਰ ਦੇ ਕਿਸਾਨ ਆਗੂ ਦਲਜੀਤ ਸਿੰਘ ਦੇ ਖੇਤ ਦਾ ਰਸਤਾ ਰੋਕਣ ਅਤੇ ਉਸ ’ਤੇ ਹਮਲਾ ਕਰਨ ਵਾਲੇ ਖਿਲਾਫ ਵੀ ਕੋਈ ਕਾਰਵਾਈ ਨਹੀਂ ਹੋਈ। 

ਕੀ ਕਹਿੰਦੇ ਨੇ ਥਾਣਾ ਮੁਖੀ

ਥਾਣਾ ਮੁਖੀ ਜਤਿੰਦਰ ਸਿੰਘ ਨੇ ਕਿਹਾ ਕਿ ਹੱਤਿਆ ਮਾਮਲੇ ’ਚ ਦੋ ਔਰਤਾਂ ਸਮੇਤ ਪੰਜ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਜਦੋਂਕਿ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All