ਖੁੱਡੀਆਂ ਵੱਲੋਂ ਮਾਨ ਪਰਿਵਾਰ ਨਾਲ ਦੁੱਖ ਸਾਂਝਾ
ਪਿੰਡ ਮਰਾੜ੍ਹ ਵਿੱਚ ਹੋਈ ਗੀਤਕਾਰ ਬਾਬੂ ਸਿੰਘ ਮਾਨ ਦੀ ਪਤਨੀ ਦੀ ਅੰਤਿਮ ਅਰਦਾਸ
ਉੱਘੇ ਸਾਹਿਤਕਾਰ ਤੇ ਗੀਤਕਾਰ ਬਾਬੂ ਸਿੰਘ ਮਾਨ ਦੀ ਸੁਪਤਨੀ ਗੁਰਨਾਮ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਮੁਹਾਲੀ ’ਚ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਰਾੜ੍ਹ ਨੇੜੇ ਸਾਦਿਕ ਵਿੱਚ ਕੀਤਾ ਗਿਆ। ਅੰਤਿਮ ਅਰਦਾਸ ਵਿੱਚ ਧਾਰਮਿਕ, ਰਾਜਨੀਤਿਕ, ਸਮਾਜਿਕ ਆਗੂਆਂ, ਰਿਸ਼ਤੇਦਾਰਾਂ ਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਾਬੂ ਸਿੰਘ ਮਾਨ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਦੇ ਬਾਬੂ ਸਿੰਘ ਮਾਨ ਨਾਲ ਪਰਿਵਾਰਕ ਸਬੰਧ ਹਨ, ਉਨ੍ਹਾਂ ਨੇ ਵੀ ਮਾਤਾ ਜੀ ਗੁਰਨਾਮ ਕੌਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਨ ਪਰਿਵਾਰ ਨਾਲ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਮਾਤਾ ਗੁਰਨਾਮ ਕੌਰ ਇਕ ਸਧਾਰਣ, ਧਾਰਮਿਕ ਤੇ ਮਨੁੱਖਤਾ ਪ੍ਰੇਮੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੌਰਾਨ ਹਮੇਸ਼ਾਂ ਸੱਚ, ਇਮਾਨਦਾਰੀ ਅਤੇ ਸੇਵਾ ਦੇ ਮੁੱਲਾਂ ਨੂੰ ਅਪਣਾਇਆ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ, ਨਵਦੀਪ ਸਿੰਘ ਬੱਬੂ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਦਲੇਰ ਸਿੰਘ ਡੋਡ, ਰਮਿੰਦਰ ਆਂਵਲਾ ਸਾਬਕਾ ਵਿਧਾਇਕ, ਗਾਇਕ ਹਰਭਜਨ ਮਾਨ ਆਦਿ ਵੀ ਹਾਜ਼ਰ ਸਨ।