ਸੜਕ ਹਾਦਸੇ ਵਿੱਚ ਹਲਾਕ
ਨਿੱਜੀ ਪੱਤਰ ਪ੍ਰੇਰਕ ਮਹਿਲ ਕਲਾਂ, 10 ਦਸੰਬਰ ਬਰਨਾਲਾ-ਲੁਧਿਆਣਾ ਰਾਜ ਮਾਰਗ ’ਤੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਹੌਰ ਦਾ ਰਹਿਣ ਵਾਲਾ ਬਲਦੇਵ ਸਿੰਘ ਆਪਣੇ ਪਿੰਡ ਤੋਂ ਮਹਿਲ ਕਲਾਂ ਜਾ ਰਿਹਾ ਸੀ। ਉਹ ਜਦੋਂ...
Advertisement
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 10 ਦਸੰਬਰ
Advertisement
ਬਰਨਾਲਾ-ਲੁਧਿਆਣਾ ਰਾਜ ਮਾਰਗ ’ਤੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਹੌਰ ਦਾ ਰਹਿਣ ਵਾਲਾ ਬਲਦੇਵ ਸਿੰਘ ਆਪਣੇ ਪਿੰਡ ਤੋਂ ਮਹਿਲ ਕਲਾਂ ਜਾ ਰਿਹਾ ਸੀ। ਉਹ ਜਦੋਂ ਪਿੰਡ ਦੀ ਲਿੰਕ ਸੜਕ ਤੋਂ ਹਾਈਵੇ ਉਪਰ ਚੜ੍ਹਨ ਲੱਗਿਆ ਤਾਂ ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਬਲਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਪਹਿਲਾਂ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਪਰ ਰਾਹ ’ਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਬਲਦੇਵ ਸਿੰਘ ਨੰਬਰਦਾਰ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ ਵੀ ਸੀ, ਉਸ ਦੀ ਮੌਤ ਕਾਰਨ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
Advertisement